17.08C Vancouver
ADS

May 1, 2026 1:35 PM - Connect Newsroom - Ramandeep Kaur with files from The Canadian Press

ਪ੍ਰੀਮੀਅਰ ਸਮਿਥ ਨੇ ਇੱਕ ਨਵੇਂ ਸਰਹੱਦ-ਪਾਰ ਤੇਲ ਪਾਈਪਲਾਈਨ ਪ੍ਰੋਜੈਕਟ ਲਈ ਮਿਲੀ ਪ੍ਰਵਾਨਗੀ ਦਾ ਕੀਤਾ ਸਵਾਗਤ

Share On
smith-welcomes-u-s-approval-of-bridger-pipeline-expansion-tied-to-keystone-xl-revival
Smith said the project could transport more than 500,000 barrels of Alberta oil per day to U.S. refineries, increasing export capacity for the province’s energy sector.(Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਇੱਕ ਨਵੇਂ ਸਰਹੱਦ-ਪਾਰ ਤੇਲ ਪਾਈਪਲਾਈਨ ਪ੍ਰੋਜੈਕਟ ਲਈ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਿਜਰ ਪਾਈਪਲਾਈਨ ਦੇ ਵਿਸਤਾਰ ਲਈ ਰਾਸ਼ਟਰਪਤੀ ਪਰਮਿਟ 'ਤੇ ਦਸਤਖਤ ਕੀਤੇ ਹਨ। ਇਸ ਪ੍ਰੋਜੈਕਟ ਨੂੰ ਪੁਰਾਣੇ ਕੀਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਦਾ ਇੱਕ ਅੰਸ਼ਕ ਰੂਪ ਮੰਨਿਆ ਜਾ ਰਿਹਾ ਹੈ,ਜੋ ਕਿ ਕੈਨੇਡਾ ਦੇ ਕੱਚੇ ਤੇਲ ਨੂੰ ਅਮਰੀਕਾ ਤੱਕ ਪਹੁੰਚਾਉਣ ਵਿੱਚ ਮਦਦਗਾਰ ਹੋਵੇਗਾ।ਇਹ ਪ੍ਰੋਜੈਕਟ ਕੈਲਗਰੀ ਸਥਿਤ ਸਾਊਥ ਬੋਅ ਅਤੇ ਅਮਰੀਕਾ ਦੀ ਬ੍ਰਿਜਰ ਕੰਪਨੀ ਵਿਚਕਾਰ ਇੱਕ ਸਾਂਝਾ ਸਮਝੌਤਾ ਹੈ।

ਇਹ ਪਾਈਪਲਾਈਨ ਰੋਜ਼ਾਨਾ 5 ਲੱਖ ਬੈਰਲ ਤੋਂ ਵੱਧ ਐਲਬਰਟਾ ਦੇ ਤੇਲ ਨੂੰ ਅਮਰੀਕੀ ਰਿਫਾਇਨਰੀਆਂ ਤੱਕ ਪਹੁੰਚਾਏਗੀ ਜੋ ਕੈਨੇਡਾ-ਅਮਰੀਕਾ ਸਰਹੱਦ ਤੋਂ ਸ਼ੁਰੂ ਹੋ ਕੇ ਮੋਂਟਾਨਾ ਅਤੇ ਵਾਇਮਿੰਗ ਰਾਹੀਂ ਲੰਘੇਗੀ।ਪ੍ਰੀਮੀਅਰ ਡੈਨੀਅਲ ਸਮਿਥ ਅਨੁਸਾਰ, ਇਹ ਉਨ੍ਹਾਂ ਦੀ ਸਰਕਾਰ ਦੀ ਸਾਲਾਂ ਦੀ ਵਕਾਲਤ ਦਾ ਨਤੀਜਾ ਹੈ।

ਦੂਜੇ ਪਾਸੇ,ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਤੇਲ ਪਾਈਪਲਾਈਨਾਂ ਦੇ ਹੱਕ ਵਿੱਚ ਹੈ,ਜਦੋਂ ਕਿ ਪਿਛਲੀ ਜੋਅ ਬਾਈਡੇਨ ਸਰਕਾਰ ਨੇ ਕੀਸਟੋਨ ਐਕਸਐਲ ਨੂੰ ਰੱਦ ਕਰ ਦਿੱਤਾ ਸੀ।ਹਾਲਾਂਕਿ ਪਰਮਿਟ ਮਿਲ ਗਿਆ ਹੈ,ਪਰ ਅਜੇ ਵੀ ਇਸ ਪ੍ਰੋਜੈਕਟ ਨੂੰ ਸੂਬੇ ਅਤੇ ਫੈਡਰਲ ਪੱਧਰ 'ਤੇ ਵਾਤਾਵਰਣ ਸਬੰਧੀ ਮਨਜ਼ੂਰੀਆਂ ਦੀ ਲੋੜ ਹੈ। ਕੰਪਨੀ ਦੇ ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸਦਾ ਨਿਰਮਾਣ ਅਗਲੇ ਸਾਲ ਸ਼ੁਰੂ ਹੋ ਜਾਵੇਗਾ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link