16.05C Vancouver
ADS

Jul 22, 2025 3:00 PM - The Canadian Press

ਜੈਸਪਰ 'ਚ ਜੰਗਲੀ ਅੱਗ ਕਾਰਨ ਪਲਾਇਨ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਕੀਤਾ ਜਾਵੇਗਾ ਯਾਦ

Share On
solemn-events-planned-to-mark-one-year-since-25-000-fled-jasper-wildfire
There's expected to be solemn reflection in the beloved mountain town, as events are held to remember the evacuation and the flames that incinerated neighbourhoods two days later.(Photo - The Canadian Press)

ਅੱਜ ਉਸ ਵੱਡੇ ਘਟਨਾਚੱਕਰ ਨੂੰ ਗੁਜ਼ਰਿਆਂ ਇਕ ਸਾਲ ਹੋ ਗਿਆ ਹੈ ਜਦੋਂ ਜੈਸਪਰ ਅਲਟਾ ਆਦਿ ਦੇ 25,000 ਨਿਵਾਸੀਆਂ ਅਤੇ ਟੂਰਿਸਟਾਂ ਨੂੰ ਅਨੇਕਾਂ ਸੜਕਾਂ ਦੇ ਅੱਗ ਦੀ ਲਪੇਟ 'ਚ ਆ ਜਾਣ ਕਾਰਨ ਇੱਕੋ ਸੜਕ ਤੋਂ ਦੌੜਨ ਲਈ ਮਜ਼ਬੂਰ ਹੋਣਾ ਪਿਆ ਸੀ। ਜੈਸਪਰ ਨੈਸ਼ਨਲ ਪਾਰਕ ਦੀਆਂ ਕਈ ਸੜਕਾਂ ਨੂੰ ਭਿਆਨਕ ਅੱਗ ਨੇ ਬਰਬਾਦ ਕਰ ਦਿੱਤਾ ਸੀ।

ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਲੋਕਾਂ ਦੀ ਯਾਦ ਨੂੰ ਬੜੀ ਗੰਭੀਰਤਾ ਨਾਲ ਤਾਜ਼ਾ ਕੀਤਾ ਜਾਵੇਗਾ ਅਤੇ ਇਹ ਗੱਲ ਫਿਰ ਇਕ ਵਾਰ ਸਾਰਿਆਂ ਦੇ ਮਨਾਂ 'ਚ ਜਾਗ੍ਰਿਤ ਹੋਵੇਗੀ, ਕਿਸ ਤਰ੍ਰਾਂ ਅੱਗ ਦੀਆਂ ਲਾਟਾਂ ਕਾਰਨ ਲੋਕਾਂ ਨੂੰ ਆਪਣੇ ਆਲ੍ਹਣੇ ਛੱਡ ਕੇ ਦੌੜਨਾ ਪਿਆ। ਇਸ ਪਿਆਰੇ ਪਹਾੜੀ ਸ਼ਹਿਰ ਦਾ ਲਗਭਗ ਤੀਜਾ ਹਿੱਸਾ ਤਬਾਹ ਹੋ ਗਿਆ ਸੀ।

ਹਾਲਾਂਕਿ ਫਾਈਰ ਫਾਈਟਰਜ਼ ਨੇ ਇਸ ਨੂੰ ਬਚਾਉਣ ਲਈ ਅਣਥੱਕ ਮਿਹਨਤ ਕੀਤੀ ਸੀ। ਇਕ ਅੰਦਾਜ਼ਾ ਹੈ ਕਿ 2000 ਦੇ ਕਰੀਬ ਲੋਕ ਆਪਣੇ ਘਰਾਂ 'ਚੋਂ ਉਜੜ ਗਏ ਸਨ। ਇਸ ਸੰਬੰਧ 'ਚ ਮੇਅਰ ਰੀਚਡ ਆਇਲੈਂਡ ਅਤੇ ਫੈਡਰਲ ਐਮਰਜੈਂਸੀ ਮੈਨੇਜਮੈਂਟ ਮਨਿਸਟਰ ਐਲੇਨੋਰ ਓਲਸਜ਼ੇਵਸਕੀ ਨਾਲ ਮਿਲ ਕੇ ਇਕ ਯਾਦਗਾਰੀ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ 'ਚ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਬਾਈਕ ਰਾਈਡਜ਼ ਇਵੈਂਟ ਦਾ ਵੀ ਹਫਤੇ ਭਰ ਲਈ ਆਯੋਜਨ ਕੀਤਾ ਜਾਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link