18.25C Vancouver
ADS

Dec 8, 2025 9:09 PM - Connect Newsroom - Pervez Sandhu

ਵੈਲਫੇਅਰ ਵਰਕਸ਼ਾਪ 'ਚ ਐਡਿਕਸ਼ਨਸ ਸੰਬੰਧੀ ਸਮੱਸਿਆਵਾਂ ਅਤੇ ਸੌਲਿਊਸ਼ਨਸ 'ਤੇ ਹੋਈ ਚਰਚਾ

Share On
solutions-to-addictions-discussed-at-welfare-for-all-workshop-in-surrey
Audience listens to a speaker at the Welfare for all Workshop at Khalsa School located near Old Yale road and 120th street in Surrey. (Photo - Connect FM)

ਸਰੀ ਵਿੱਚ 120 ਸਟ੍ਰੀਟ ਅਤੇ ਓਲਡ ਯੇਲ ਰੋਡ ਕੋਲ ਸਥਿਤ ਖਾਲਸਾ ਸਕੂਲ ਵਿਖੇ ਇਸ ਵੀਕਐਂਡ ਦੌਰਾਨ ਵਾਪਸੀ ਸੇਵਾ ਸੋਸਾਈਟੀ ਵੱਲੋਂ ਇੱਕ ਵੈਲਫੇਅਰ ਵਰਕਸ਼ੌਪ ਦਾ ਪ੍ਰਬੰਧ ਕੀਤਾ ਗਿਆ।

ਇਸ ਦਾ ਮੰਤਵ ਲੋਕਾਂ ਨੂੰ ਐਡਿਕਸ਼ਨ ਅਤੇ ਮੈਂਟਲ ਹੈਲਥ ਸੰਬੰਧੀ ਜਾਣੂ ਕਰਵਾਉਣਾ ਸੀ।

ਈਵੈਂਟ ਦੁਪਹਿਰ 1 ਵਜੇ ਤੋਂ ਸ਼ਾਮ ਕਰੀਬ 5 ਵਜੇ ਤੱਕ ਜਾਰੀ ਰਿਹਾ।

Vaapsi Seva Society
Audience listens to the speaker at a welfare forum organized by Vaapsi Deva Society

ਇਸ ਦੌਰਾਨ ਵੱਖੋ ਵੱਖਰੇ ਬੁਲਾਰਿਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਵਰਕਸ਼ਾਪ ਅਟੈਂਡ ਕਰਨ ਪਹੁੰਚੇ ਕਰੀਬ 300 ਲੋਕਾਂ ਨੂੰ ਆਪਣੇ ਤਜਰਬਿਆਂ ਆਸਰੇ ਸਬਸਟੈਂਸ ਵਰਤੋਂ ਅਤੇ ਐਡਿਕਸ਼ਨਸ ਦੀਆਂ ਹਾਨੀਆਂ ਅਤੇ ਕਮਿਊਨਿਟੀ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਸਮਝਾਇਆ।

Vaapsi Seva Society
Audience listens to the speaker at a welfare forum organized by Vaapsi Deva Society

ਇਸ ਦੌਰਾਨ ਕੁਝ ਅਜਿਹੇ ਬੁਲਾਰੇ ਵੀ ਮੌਜੂਦ ਸਨ ਜਿੰਨਾ ਖੁਦ ਐਡਿਕਸ਼ਨਸ ਕਾਰਨ ਨੁਕਸਾਨ ਝੱਲੇ ਹਨ ਅਤੇ ਉਨ੍ਹਾਂ ਨਿਜੀ ਤਜਰਬੇ ਸਾਂਝੇ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨਾਂ ਨੂੰ ਵੇਖ ਸਿੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

Vaapsi Seva Society
Gurmukh Singh was one of the organizers of the Welfare for all Workshop

ਪ੍ਰਬੰਧਕਾਂ 'ਚ ਸ਼ਾਮਿਲ ਗੁਰਮੁਖ ਸਿੰਘ ਦਾ ਕਹਿਣਾ ਸੀ ਕਿ ਇਸ ਉਪਰਾਲੇ ਆਸਰੇ ਉਹ ਕੋਸ਼ਿਸ਼ ਕਰ ਰਹੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਸਹਿਯੋਗ ਅਤੇ ਸਿੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਸ ਸੰਕਟ ਵਿੱਚੋਂ ਨਿਕਲਣ ਲਈ ਟੂਲਸ ਪ੍ਰਦਾਨ ਕੀਤੇ ਜਾ ਸਕਣ।

Jessie Sunner
Jessie Sunner, B.C.'s Minister of Post-Secondary Education and Future Skills, attended the workshop
ਇਸੇ ਵਰਕਸ਼ਾਪ 'ਚ ਬੀ.ਸੀ. ਦੀ ਮਿਨਿਸਟਰ ਆਫ ਪੋਸਟ ਸੈਕੰਡਰੀ ਐਜੂਕੇਸ਼ਨ ਅਤੇ ਫਿਊਚਰ ਸਕਿਲਸ, ਜੈਸੀ ਸੁਨਰ ਵੀ ਪਹੁੰਚੀ ਹੋਈ ਸਨ।
ਉਨ੍ਹਾਂ ਵਰਕਸ਼ਾਪ ਦੀ ਸ਼ਲਾਘਾ ਕੀਤੀ ਅਤੇ ਮੰਨਿਆ ਕਿ ਸਬਸਟੈਂਸ ਵਰਤੋਂ ਇੱਕ ਗੰਭੀਰ ਸਮੱਸਿਆ ਹੈ ਅਤੇ ਸਰਕਾਰ ਜਿਹੜੇ ਕਦਮ ਚੁੱਕ ਰਹੀ ਹੈ, ਉਸ ਦੇ ਨਾਲ ਕਮਿਊਨਿਟੀ ਦੇ ਅਜਿਹੇ ਉਪਰਾਲੇ ਵੀ ਬੇਹੱਦ ਜਰੂਰੀ ਹਨ।
ਸਰੀ ਦੀ ਕਾਉਂਸਲਰ ਲਿੰਡਾ ਐਨਿਸ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link