18.09C Vancouver
ADS

Aug 5, 2021 8:46 PM -

ਫੈਡਰਲ ਕਰਮਚਾਰੀਆਂ ਲਈ ਵੈਕਸੀਨ ਨੂੰ ਮੈਂਡੇਟੋਰੀ ਬਣਾਉਣ 'ਤੇ ਕੀਤਾ ਜਾ ਰਿਹਾ ਵਿਚਾਰ: ਪ੍ਰਧਾਨ ਮੰਤਰੀ ਟਰੂਡੋ

Share On
some-federal-workers-may-be-required-to-get-covid-19-vaccine-pm-trudeau
Prime Minister Justin Trudeau engages with children at the College of the North Atlantic in St. John's, N.L. on Wednesday, July 28, 2021. THE CANADIAN PRESS/Andrew Vaughan

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਵਿਚਾਰ ਕਰ ਰਹੀ ਹੈ ਕਿ ਕੋਵਿਡ-19 ਵੈਕਸੀਨੇਸ਼ਨ ਨੂੰ ਫੈਡਰਲ ਪੱਧਰ 'ਤੇ ਰੈਗੂਲੇਟਿਡ ਇੰਡਸਟਰੀਆਂ ਲਈ ਮੈਂਡੇਟੋਰੀ ਬਣਾਇਆ ਜਾਵੇ।

ਟਰੂਡੋ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਪਲੈਨ ਦਾ ਸਮਰਥਨ ਕਰਦੇ ਹਨ ਜਿਸ 'ਚ ਫੈਡਰਲ ਕਰਮਚਾਰੀਆਂ ਨੂੰ ਵੈਕਸੀਨੇਸ਼ਨ ਦਾ ਪ੍ਰਮਾਣ ਪੇਸ਼ ਕਰਨ ਨੂੰ ਕਿਹਾ ਜਾ ਰਿਹਾ ਹੈ।

ਜੇਕਰ ਕਿਸੇ ਨੇ ਵੈਕਸੀਨ ਹਾਸਿਲ ਨਹੀਂ ਕੀਤੀ ਤਾਂ ਉਨ੍ਹਾਂ ਲਈ ਮਾਸਕ ਨੂੰ ਮੈਂਡੇਟੋਰੀ ਅਤੇ ਹਰ ਹਫ਼ਤੇ ਕੋਵਿਡ-19 ਟੈਸਟ ਹਾਸਿਲ ਕਰਨ ਨੂੰ ਲਾਜ਼ਮੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਫੈਡਰਲ ਸਰਕਾਰ ਫੈਡਰਲ ਪਬਲਿਕ ਸਰਵਿਸ ਨਾਲ ਗੱਲਬਾਤ ਕਰ ਰਹੀ ਹੈ ਜਿਸ ਨਾਲ ਪਤਾ ਕੀਤਾ ਜਾ ਸਕੇ ਕਿ ਕਿਹੜੀਆਂ ਕੰਮ ਦੀਆਂ ਥਾਵਾਂ 'ਤੇ ਵੈਕਸੀਨੇਸ਼ਨ ਨੂੰ ਮੈਂਡੇਟੋਰੀ ਬਣਾਇਆ ਜਾ ਸਕਦਾ ਹੈ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link