15.38C Vancouver
ADS

Jul 2, 2021 3:34 PM -

ਲਿਟਨ ਬੀ.ਸੀ. ਦੇ ਕਈ ਵਸਨੀਕ ਜੰਗਲੀ ਅੱਗਾਂ ਤੋਂ ਬਾਅਦ ਹਾਲੇ ਵੀ ਲਾਪਤਾ

Share On
some-lytton-b-c-residents-still-unaccounted-for-after-wildfire-evacuation
A wildfire burns near the Nadleh Whut'en First Nation in Fort Fraser, B.C., on August 23, 2018. THE CANADIAN PRESS/Darryl Dyck

ਬ੍ਰਿਟਿਸ਼ ਕੋਲੰਬੀਆ ਦੇ ਇੰਟੀਰੀਅਰ ਵਿੱਚ ਲਿਟਨ ਇਲਾਕੇ ਵਿੱਚ ਲੱਗੀਆਂ ਜੰਗਲੀ ਅੱਗਾਂ ਕਾਰਣ ਸੈਂਕੜੇ ਲੋਕ ਬੇਘਰ ਹੋ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਲਾਪਤਾ ਹਨ।

ਪਬਲਿਕ ਸੇਫਟੀ ਮਨਿਸਟਰ ਮਾਈਕ ਫਾਰਨਵਰਥ ਨੇ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਕਿੰਨੇ ਲੋਕ ਹਾਲੇ ਤੱਕ ਲੱਭੇ ਨਹੀਂ ਗਏ ਹਨ।

ਫਾਰਨਵਰਥ ਅਨੁਸਾਰ ਬੁੱਧਵਾਰ ਰਾਤ ਨੂੰ ਘਰਾਂ ਨੂੰ ਤੁਰੰਤ ਖਾਲੀ ਕਰਣ ਦੇ ਹੁਕਮਾਂ ਕਾਰਣ ਇਹ ਕਹਿਣਾ ਮੁਸ਼ਕਿਲ ਹੈ ਕਿ ਸਥਾਨਕ ਲੋਕਾਂ ਨੇ ਬਚਾਅ ਲਈ ਕਿੱਥੇ ਕਿੱਥੇ ਪਨਾਹ ਲਈ ਹੈ।

ਅਧਿਕਾਰੀਆਂ ਮੁਤਾਬਕ ਸੈੱਲ ਸਰਵਿਸ ਤੋਂ ਬਿੰਨਾ ਫਿਲਹਾਲ ਇਹ ਸਪਸ਼ਟ ਕਰਨਾ ਵੀ ਔਖਾ ਹੈ ਕਿ ਲਿਟਨ ਵਿੱਚ ਇਸ ਸਮੇਂ ਕੋਈ ਵਿਅਕਤੀ ਮੌਜੂਦ ਹੈ ਜਾਂ ਨਹੀਂ।

ਆਰ.ਸੀ.ਐਮ.ਪੀ. ਅਨੁਸਾਰ ਸਥਿਤੀ ਗੰਭੀਰ ਹੋਣ ਕਾਰਣ ਪਿੰਡ ਵਿੱਚ ਦਾਖ਼ਲ ਹੋਣਾ ਸੰਭਵ ਨਹੀਂ ਹੈ ਪਰ ਏਰੀਅਲ ਤਸਵੀਰਾਂ ਵਿੱਚ ਅੱਗ ਨਾਲ ਤਬਾਹ ਹੋਈਆਂ ਇਮਾਰਤਾਂ ਅਤੇ ਵਾਹਨਾਂ ਨੂੰ ਦੇਖਿਆ ਜਾ ਸਕਦਾ ਹੈ।

ਅਧਿਕਾਰੀਆਂ ਮੁਤਾਬਕ ਸਥਿਤੀ ਸੁਰਖਿਅਤ ਹੁੰਦੇ ਹੀ ਉਹ ਪੀੜਤਾਂ ਦੀ ਭਾਲ ਲਈ ਯਤਨ ਸ਼ੁਰੂ ਕਰ ਦੇਣਗੇ।

ਲਿਟਨ ਦੇ ਤਕਰੀਬਨ 1000 ਲੋਕਾਂ ਨੂੰ ਜੰਗਲੀ ਅੱਗ ਕਾਰਣ ਆਪਣੇ ਘਰ ਖਾਲੀ ਕਰਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਬੀ.ਸੀ. ਦੇ ਦੱਖਣ ਪੂਰਬੀ ਇਲਾਕੇ ਵਿੱਚ ਵੀ ਜੰਗਲੀ ਅੱਗਾਂ ਕਾਰਣ ਇਵਕਯੂਏਸ਼ਨ ਅਲਰਟ ਜਾਰੀ ਕਰ ਦਿੱਤੇ ਗਏ ਹਨ।

ਵੀਰਵਾਰ ਰਾਤ ਕੈਮਲੂਪਸ ਦੇ ਨਜ਼ਦੀਕ ਲੱਗੀ ਇੱਕ ਜੰਗਲੀ ਅੱਗ ਸਦਕਾ ਥੋੜੇ ਸਮੇਂ ਲਈ ਕੁਝ ਲੋਕਾਂ ਨੂੰ ਆਪਣੇ ਘਰ ਖਾਲੀ ਕਰਣ ਦੀ ਹਦਾਇਤ ਦਿੱਤੀ ਗਈ ਸੀ ਪਰ ਫਿਰ ਕੁਝ ਘੰਟੇ ਬਾਅਦ ਅੱਧੀ ਰਾਤ ਦੇ ਕਰੀਬ ਇਲਾਕੇ ਵਿੱਚ ਮੀਂਹ ਪੈਣ ਕਾਰਣ ਇਵਕਯੂਏਸ਼ਨ ਆਰਡਰ ਰੱਦ ਕਰ ਦਿੱਤੇ ਗਏ ਸਨ।

ਬੀ.ਸੀ. ਵਾਈਲਡਫਾਇਰ ਸਰਵਿਸ ਅਨੁਸਾਰ ਸੂਬੇ ਦੇ ਇੰਟੀਰੀਅਰ ਵਿੱਚ ਅਜਿਹੀਆਂ 106 ਦੇ ਕਰੀਬ ਜੰਗਲੀ ਅੱਗਾਂ ਨੂੰ ਕਾਬੂ ਕਰਣ ਦੇ ਯਤਨ ਕੀਤੇ ਜਾ ਰਹੇ ਹਨ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link