24.72C Vancouver
ADS

Aug 25, 2022 5:46 PM - ANI

ਫੋਗਾਟ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ

Share On
sonali-phogats-death-goa-police-registers-murder-case-against-two-persons
Late BJP leader Sonali Phogat (Photo : ANI)

ਗੋਆ ਪੁਲਸ ਨੇ ਵੀਰਵਾਰ ਨੂੰ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ ਵਿਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ ਵਿਚ ਦੋ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਹਰਿਆਣਾ ਦੇ ਹਿਸਾਰ ਦੀ ਭਾਜਪਾ ਨੇਤਾ ਸੋਨਾਲੀ ਨੂੰ ਮੰਗਲਵਾਰ ਸਵੇਰੇ ਗੋਆ ਦੇ ਅੰਜੁਨਾ ਦੇ ਸੇਂਟ ਐਂਥਨੀ ਹਸਪਤਾਲ ਵਿਚ ਮ੍ਰਿਤਕ ਲਿਆਂਦਾ ਗਿਆ ਸੀ। ਸ਼ੁਰੂਆਤੀ ਰਿਪੋਰਟਾਂ ਵਿਚ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਕਿਹਾ ਜਾ ਰਿਹਾ ਸੀ, ਜਦੋਂ ਕਿ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਲੈ ਸ਼ੱਕ ਜ਼ਾਹਰ ਕੀਤਾ।

ਸੋਨਾਲੀ ਫੋਗਾਟ ਦੇ ਭਰਾ ਰਿੰਕੂ ਢਾਕਾ ਨੇ ਗੋਆ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਸ ਦੀ ਭੈਣ ਦਾ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਅਤੇ ਉਸ ਦੇ ਦੋਸਤ ਸੁਖਵਿੰਦਰ ਵੱਲੋਂ ਜਬਰ ਜਨਾਹ ਅਤੇ ਕਤਲ ਕੀਤਾ ਗਿਆ ਹੈ।

ਰਿੰਕੂ ਨੇ ਦੱਸਿਆ ਕਿ ਸੋਨਾਲੀ ਫੋਗਾਟ ਨੇ 23 ਅਗਸਤ ਨੂੰ ਆਪਣੀ ਮੌਤ ਤੋਂ ਕੁਝ ਘੰਟੇ ਪਹਿਲਾਂ ਆਪਣੀ ਮਾਂ, ਭੈਣ ਅਤੇ ਜੀਜਾ ਨਾਲ ਗੱਲ ਕੀਤੀ ਸੀ, ਜਿਸ ਵਿਚ ਉਸ ਨੇ ਆਪਣੇ ਸਟਾਫ਼ ਖਿਲਾਫ਼ ਸ਼ਿਕਾਇਤ ਕੀਤੀ। ਰਿੰਕੂ ਨੇ ਦੋਸ਼ ਲਾਇਆ ਕਿ ਫੋਗਾਟ ਦੇ ਪੀ. ਏ. ਨੇ ਉਸ ਦੇ ਖਾਣੇ ਵਿਚ ਨਸ਼ੀਲਾ ਪਦਾਰਥ ਮਿਲਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਸੋਨਾਲੀ ਦੇ ਭਤੀਜੇ ਮੋਨਿੰਦਰ ਫੋਗਾਟ ਨੇ ਕਿਹਾ, "ਸਾਨੂੰ ਸ਼ੱਕ ਨਹੀਂ, ਯਕੀਨ ਹੈ ਕਿ ਅਜਿਹਾ ਹੋਇਆ ਹੈ ਉਸ ਨਾਲ"। ਫੋਗਾਟ ਦੀ 15 ਸਾਲਾ ਧੀ ਯਸ਼ੋਧਰਾ ਨੇ ਆਪਣੀ ਮਾਂ ਲਈ ਇਨਸਾਫ਼ ਦੀ ਮੰਗ ਕੀਤੀ। ਦੱਸ ਦੇਈਏ ਕਿ ਹਰਿਆਣਾ ਦੀ ਰਹਿਣ ਵਾਲੀ ਸੋਨਾਲੀ ਨੇ ਆਦਮਪੁਰ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਕੁਲਦੀਪ ਬਿਸ਼ਨੋਈ ਵਿਰੁੱਧ ਪਿਛਲੀ ਵਿਧਾਨ ਸਭਾ ਚੋਣ ਲੜੀ ਸੀ। ਉਹ 2020 ਵਿਚ ਰਿਐਲਿਟੀ ਸ਼ੋਅ 'ਬਿੱਗ ਬੌਸ' ਵਿਚ ਵੀ ਨਜ਼ਰ ਆਈ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link