15.58C Vancouver
ADS

Jul 24, 2026 4:41 PM - Connect Newsroom - Jasmine Singh

ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖਤਮ, ਗੱਲਬਾਤ 'ਚ ਵਿਵੇਕ ਤਨਖਾ ਦੀ ਵਿਚੋਲਗੀ ਦਾ ਕੀਤਾ ਜਾ ਰਿਹਾ ਦਾਅਵਾ

Share On
sonam-wangchuk-ends-hunger-strike-reports-claim-congress-mp-vivek-tankha-helped-break-deadlock
Social activist Sonam Wangchuk speaks in a video message after announcing the end of his hunger strike. (Photo: X Sonam Wangchuk)

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਤੋੜਨ ਵਿੱਚ ਕਾਂਗਰਸ ਸੰਸਦ ਮੈਂਬਰ ਦਾ ਰੋਲ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜ ਸਭਾ ਮੈਂਬਰ ਵਿਵੇਕ ਤਨਖਾ ਨੇ ਸਰਕਾਰ ਅਤੇ ਵਾਂਗਚੁਕ ਵਿੱਚ ਗਤੀਰੋਧ ਨੂੰ ਖਤਮ ਕੀਤਾ।ਬੈਕਚੈਨਲ ਗੱਲਬਾਤ ਲਗਭਗ ਤਿੰਨ ਦਿਨਾਂ ਤੱਕ ਜਾਰੀ ਰਹੀ, ਜਿਸ ਵਿੱਚ ਵੱਖ-ਵੱਖ ਪੱਧਰਾਂ 'ਤੇ ਕੋਸ਼ਿਸ਼ਾਂ ਕੀਤੀਆਂ ਗਈਆਂ।

ਇਸ ਤੋਂ ਬਾਅਦ ਸਹਿਮਤੀ ਬਣਾਉਣ ਵਿੱਚ ਕਾਮਯਾਬੀ ਮਿਲੀ।ਤਨਖਾ ਪਹਿਲਾਂ ਆਪਣੇ ਐਨਐਸਏ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਉਨ੍ਹਾਂ ਵਲੋਂ ਪੈਰਵੀ ਕਰ ਚੁੱਕੇ ਹਨ।ਦੋਵਾਂ ਦੇ ਚੰਗੇ ਸਬੰਧ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਲੱਦਾਖੀ ਨੇਤਾਵਾਂ ਨੇ ਗੱਲਬਾਤ ਵਿੱਚ ਵਿਚੋਲਗੀ ਦੀ ਭੂਮਿਕਾ ਵੀ ਨਿਭਾਈ। ਭੁੱਖ ਹੜਤਾਲ ਤੋੜਨ ਤੋਂ ਬਾਅਦ, ਵਾਂਗਚੁਕ ਨੇ ਕਿਹਾ ਕਿ ਸਰਕਾਰ ਨੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸੰਬੰਧੀ ਕੋਈ ਭਰੋਸਾ ਨਹੀਂ ਦਿੱਤਾ ਹੈ।ਉਨ੍ਹਾਂ ਲਈ, ਸਭ ਤੋਂ ਮਹੱਤਵਪੂਰਨ ਗੱਲ ਵਿਦਿਆਰਥੀਆਂ ਵਿਰੁੱਧ ਕਾਰਵਾਈ ਨੂੰ ਰੋਕਣਾ ਸੀ।

ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਇੰਨਾ ਮਹੱਤਵਪੂਰਨ ਨਹੀਂ ਸੀ।ਵਾਂਗਚੁਕ ਨੇ ਸ਼ੁੱਕਰਵਾਰ ਸਵੇਰੇ ਜਾਰੀ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਸਰਕਾਰ ਦੇ ਨਾਲ ਉਨ੍ਹਾਂ ਦੀ ਲਗਾਤਾਰ ਗੱਲਬਾਤ ਚੱਲ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀਆਂ 3 ਮੁੱਖ ਮੰਗਾਂ 'ਤੇ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਭੁੱਖ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ।

ਵਾਂਗਚੁਕ ਨੇ ਕਿਹਾ ਸਰਕਾਰ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਕੇਸ ਦਰਜ ਕਰਨ, ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਤੈਅ ਕਰਨ ਦੇ ਮੁੱਦੇ 'ਤੇ ਸੰਸਦ ਵਿੱਚ ਚਰਚਾ ਕਰਨ ਅਤੇ ਆਤਮ ਹੱਤਿਆ ਕਰਨ ਵਾਲੇ ਵਿਦਿਆਰਥੀਆਂ ਦੇ ਰਿਸ਼ਤੇਦਾਰਾਂ ਨੂੰ ਉੱਚਿਤ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link