11.26C Vancouver
ADS

May 7, 2021 10:09 AM -

ਕੋਵਿਡ ਦੇ ਮੁੱਦੇ 'ਤੇ ਸੋਨੀਆ ਗਾਂਧੀ ਨੇ ਕੀਤੀ ਆਲ ਪਾਰਟੀ ਅਤੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਦੀ ਬੈਠਕ ਦੀ ਮੰਗ

Share On
sonia-gandhi-seeks-all-party-parliamentary-standing-committee-meetings-over-covid-19-situation
Sonia Gandhi seeks all-party, Parliamentary Standing Committee meetings over COVID-19 situation

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸ਼ੁੱਕਰਵਾਰ ਨੂੰ ਪਾਰਟੀ ਦੀ ਪਾਰਲੀਮੈਂਟਰੀ ਬੈਠਕ ਵਿੱਚ, ਮੁਲਕ ਵਿਚਲੇ ਕੋਵਿਡ-19 ਦੇ ਹਾਲਾਤ ਨੂੰ ਲੈਕੇ ਸਿਹਤ ਬਾਰੇ ਸਾਰੀ ਪਾਰਟੀ ਦੀ ਬੈਠਕ ਅਤੇ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੀ ਬੈਠਕ ਦੀ ਮੰਗ ਕੀਤੀ।

ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵੀਡੀਓ ਕਾਨਫਰੈਂਸਿੰਗ ਰਾਹੀਂ ਕੀਤੀ ਗਈ| ਸੂਤਰਾਂ ਮੁਤਾਬਕ, ਬੈਠਕ ਦੀ ਸ਼ੁਰੂਆਤ ਪਾਰਟੀ ਦੇ ਸਾਰੇ ਸਾਬਕਾ ਮੈਂਬਰਾਂ ਸਾਬਕਾ ਸਦਰ ਪ੍ਰਣਬ ਮੁਖਰਜੀ, ਅਹਿਮਦ ਪਟੇਲ, ਮੋਤੀਲਾਲ ਵੋਰਾ, ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦੇਕੇ ਕੀਤੀ ਗਈ, ਜਿਹਨਾਂ ਦਾ ਬੀਤੇ ਦਿਨਾਂ ਵਿੱਚ ਦੇਹਾਂਤ ਹੋਇਆ ਹੈ।

ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਵਿਡ-19 ਦੀ ਨਵੀਂ ਵੈਕਸੀਨ ਪਾਲਿਸੀ ਨੂੰ ਕਥਿਤ ਤੌਰ 'ਤੇ ਨੌਜਵਾਨਾਂ ਨਾਲ ਪੱਖਪਾਤੀ ਬਲਕਿ ਪੂਰੀ ਤਰਾਂ ਨਜ਼ਰਅੰਦਾਜ਼ ਕਰਨ ਵਾਲੀ ਹੋਣ ਦਾ ਇਲਜ਼ਾਮ ਲਾਇਆ ਅਤੇ ਸਰਕਾਰ ਨੂੰ ਇਸ ਗ਼ਲਤ ਫ਼ੈਸਲੇ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ।

ਉਨ੍ਹਾਂ ਚਿੱਠੀ ਵਿੱਚ ਲਿਖਿਆ,"ਇਹ ਹੈਰਾਨੀ ਦੀ ਗੱਲ ਹੈ ਕਿ ਬੀਤੇ ਸਾਲ ਦੇ ਬੁਰੇ ਤਜ਼ਰਬਿਆਂ ਅਤੇ ਨਾਗਰਿਕਾਂ ਦੇ ਤਕਲੀਫ਼ 'ਚੋਣ ਗੁਜ਼ਰਨ ਦੇ ਬਾਵਜੂਦ ਸਰਕਾਰ ਮਨਮਾਨੀਆਂ ਕਰ ਰਹੀ ਹੈ ਅਤੇ ਪੱਖਪਾਤੀ ਨੀਤੀ ਆਪਣਾ ਰਹੀ ਹੈ, ਜਿਸ ਨਾਲ ਯਕੀਨਨ ਮੌਜੂਦਾ ਚੁਣੌਤੀਆਂ ਵਿੱਚ ਵਾਧਾ ਹੀ ਹੋਵੇਗਾ।"

ਦੱਸਣਯੋਗ ਹੈ ਕਿ ਮੁਲਕ ਵਿੱਚ ਬੀਤੇ 24 ਘੰਟਿਆਂ ਵਿੱਚ ਕੋਵਿਡ-19 ਦੀ ਲਾਗ ਦੇ 4,14,188 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਇੱਕ ਵਾਰੀ ਫਿਰ ਲਗਾਤਾਰ ਦੂਜੇ ਦਿਨ ਇੱਕ ਦਿਨ ਵਿੱਚ ਸਭ ਤੋਂ ਵੱਧ ਦਰਜ ਕੀਤੇ ਗਏ ਮਾਮਲੇ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link