Aug 31, 2022 6:09 PM - ANI

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਤਾ ਪਾਓਲਾ ਮਾਈਨੋ ਦਾ ਇਟਲੀ ਵਿਚ ਉਨ੍ਹਾਂ ਦੇ ਘਰ ਵਿਚ ਦਿਹਾਂਤ ਹੋ ਗਿਆ ਹੈ।
ਪਾਰਟੀ ਦੇ ਸੰਚਾਰ ਇੰਚਾਰਜ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼੍ਰੀਮਤੀ ਸੋਨੀਆ ਗਾਂਧੀ ਦੀ ਮਾਤਾ, ਸ਼੍ਰੀਮਤੀ ਪਾਓਲਾ ਮਾਈਨੋ ਦਾ ਸ਼ਨੀਵਾਰ 27 ਅਗਸਤ, 2022 ਨੂੰ ਇਟਲੀ ਵਿਚ ਆਪਣੇ ਘਰ ਵਿਚ ਦਿਹਾਂਤ ਹੋ ਗਿਆ।
ਜੈਰਾਮ ਰਮੇਸ਼ ਨੇ ਟਵੀਟ ਵਿਚ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਹੋਇਆ। ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਸਮੇਤ ਪ੍ਰਿਅੰਕਾ ਗਾਂਧੀ ਇਟਲੀ ਵਿਚ ਹਨ।
ਸੋਨੀਆ ਗਾਂਧੀ ਦੀ ਮਾਤਾ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਸੋਨੀਆ ਗਾਂਧੀ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।




