7.9C Vancouver
ADS

Dec 23, 2025 6:29 PM - Connect Newsroom - Ramandeep Kaur

ਸੂਕ ਆਰ.ਸੀ.ਐਮ.ਪੀ. ਨੇ ਨਕਲੀ ਕਰੰਸੀ ਮਾਮਲੇ 'ਚ ਦੋ ਸ਼ੱਕੀਆਂ ਦੀ ਪਛਾਣ ਲਈ ਜਨਤਾ ਤੋਂ ਮੰਗੀ ਮਦਦ

Share On
sooke-rcmp-seek-public-help-to-identify-suspects-in-counterfeit-currency-case
Sooke RCMP are asking for help identifying two suspects linked to an alleged counterfeit currency incident at a local gas station. (Photo: X Sooke RCMP)

ਬੀ.ਸੀ. ਵਿਚ ਨਕਲੀ ਕਰੰਸੀ ਦੇ ਲਗਾਤਾਰ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲਾ ਵੈਨਕੂਵਰ ਆਈਲੈਂਡ ਦੀ ਸੂਕ ਕਮਿਊਨਿਟੀ ਦਾ ਹੈ, ਜਿੱਥੇ ਨਕਲੀ ਕਰੰਸੀ ਚਲਾਉਣ ਦੇ ਮਾਮਲੇ ਵਿਚ ਆਰ.ਸੀ.ਐਮ.ਪੀ. ਨੇ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਲਈ ਇਲਾਕਾ ਨਿਵਾਸੀਆਂ ਅਤੇ ਕਾਰੋਬਾਰੀਆਂ ਤੋਂ ਸਹਿਯੋਗ ਮੰਗਿਆ ਹੈ।

ਹਾਲ ਹੀ ਦੇ ਦਿਨਾਂ ਵਿਚ ਸੂਕ ਵਿਚ ਕਾਰੋਬਾਰਾਂ 'ਤੇ $100 ਦੇ ਜਾਅਲੀ ਨੋਟ ਚੱਲਣ ਦੀਆਂ ਰਿਪੋਰਟਾਂ ਮਿਲੀਆਂ ਹਨ। ਪੁਲਿਸ ਨੇ ਇਸ ਸਬੰਧੀ ਨਿਗਰਾਨੀ ਕੈਮਰੇ ਤੋਂ ਪ੍ਰਾਪਤ ਤਸਵੀਰਾਂ ਜਾਰੀ ਕੀਤੀਆਂ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਇਨ੍ਹਾਂ ਵਿਅਕਤੀਆਂ ਨੂੰ ਪਛਾਣਦਾ ਹੈ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ। ਆਰ.ਸੀ.ਐਮ.ਪੀ. ਨੇ ਵਪਾਰੀਆਂ ਅਤੇ ਨਕਦ ਲੈਣ-ਦੇਣ ਕਰਨ ਵਾਲਿਆਂ ਨੂੰ ਖਾਸ ਤੌਰ 'ਤੇ ਸੁਚੇਤ ਰਹਿਣ ਲਈ ਕਿਹਾ ਹੈ।

ਸੂਕ ਆਰ.ਸੀ.ਐਮ.ਪੀ. ਅਨੁਸਾਰ, 20 ਦਸੰਬਰ ਦੀ ਸ਼ਾਮ ਨੂੰ ਦੋ ਸ਼ੱਕੀ ਇੱਕ ਗੈਸ ਸਟੇਸ਼ਨ 'ਤੇ 'ਪਹੁੰਚੇ ਅਤੇ ਉੱਥੇ 100 ਡਾਲਰ ਦਾ ਨਕਲੀ ਨੋਟ ਚਲਾ ਕੇ ਫ਼ਰਾਰ ਹੋ ਗਏ। ਇਨ੍ਹਾਂ ਦੀ ਉਮਰ 20 ਤੋਂ 30 ਸਾਲ ਵਿਚਕਾਰ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਬੀ.ਸੀ.ਆਰ.ਸੀ.ਐਮ.ਪੀ. ਦੇ ਬੁਲਾਰੇ ਕਾਰਪੋਰਲ ਐਲੇਕਸ ਬੇਰੂਬੇ ਨੇ ਕਿਹਾ ਕਿ ਕਾਰੋਬਾਰਾਂ ਦੇ ਮਾਲਕਾਂ ਅਤੇ ਲੋਕਾਂ ਨੂੰ ਨਕਲੀ ਨੋਟਾਂ ਦੀ ਪਛਾਣ ਬਾਰੇ ਜਾਗੂਰਕ ਰਹਿਣਾ ਚਾਹੀਦਾ ਹੈ ਅਤੇ ਜੇ ਕੋਈ ਨੋਟ ਸ਼ੱਕੀ ਲੱਗਦਾ ਹੈ ਤਾਂ ਉਸ ਨੂੰ ਲੈਣ ਤੋਂ ਸਿੱਧਾ ਇਨਕਾਰ ਕਰ ਦਿਓ ਅਤੇ ਜੇ ਕੋਈ ਨੋਟ ਮਿਲ ਚੁੱਕਾ ਹੈ ਤਾਂ ਉਸ ਦੀ ਪੁਲਿਸ ਨੂੰ ਰਿਪੋਰਟ ਦਿੱਤੀ ਜਾ ਸਕਦੀ ਹੈ।

Latest news

former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
anand-says-canada-balancing-india-trade-ties-with-domestic-security-rule-of-law-concerns
Punjabi

ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ ਘਰੇਲੂ ਸੁਰੱਖਿਆ ਤੇ ਕਾਨੂੰਨ ਵੀ ਜ਼ਰੂਰੀ: ਅਨੀਤਾ ਆਨੰਦ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ-ਨਾਲ ਘਰੇਲੂ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਅਤੇ ਰੂਲ ਔਫ ਲਾਅ ਦੇ ਸਨਮਾਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਔਟਵਾ ਵਿਚ ਇੱਕ ਈਵੈਂਟ ਵਿਚ ਸ਼ਾਮਲ ਹੋਣ ਮੌਕੇ ਇਹ ਟਿੱਪਣੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link