16.02C Vancouver
ADS

Mar 13, 2020 2:17 AM -

ਸੋਫੀ ਟਰੂਡੋ ਨੂੰ ਹੋਇਆ ਕਰੋਨਾਵਾਇਰਸ: ਟੈਸਟ ਵਿੱਚ ਹੋਈ ਪੁਸ਼ਟੀ

Share On
sophie-gregoire-trudeau-tests-positive-for-covid-19-pmo
Sophie Trudeau tests positive/ The Canadian Press

ਸੋਫੀ ਟਰੂਡੋ ਦੇ ਕਰੋਨਾਵਾਇਰਸ ਟੈਸਟ ਦਾ ਨਤੀਜਾ ਪਾਜ਼ੀਟਿਵ ਆਇਆ ਹੈ।

ਡਾਕਟਰੀ ਸਲਾਹ ਮੰਨਦੇ ਹੋਏ ਸੋਫੀ ਟਰੂਡੋ ਫਿਲਹਾਲ ਇਕੱਲਤਾ ਵਿੱਚ ਰਹਿ ਰਹੇ ਹਨ।

ਪੀ.ਐੱਮ. ਓ. ਦੇ ਮੁਤਾਬਕ ਉਹ ਇਸ ਵੇਲੇ ਠੀਕ ਮਹਿਸੂਸ ਕਰ ਰਹੇ ਹਨ ਅਤੇ ਸਾਰੀਆਂ ਸਾਵਧਾਨੀਆਂ ਵਰਤ ਰਹੇ ਹਨ।

ਸੂਚਨਾ ਮੁਤਾਬਕ ਉਨ੍ਹਾਂ ਦੀ ਬਿਮਾਰੀ ਦੇ ਲੱਛਣ ਜ਼ਿਆਦਾ ਤੀਬਰ ਨਹੀਂ ਹਨ।

ਪੀ.ਐਮ.ਓ. ਦਾ ਕਹਿਣਾ ਹੈ ਕਿ ਜਸਟਿਨ ਟਰੂਡੋ ਬਿਲਕੁਲ ਤੰਦਰੁਸਤ ਹਨ ਅਤੇ ਉਹ ਇਸ ਵਾਇਰਸ ਦੇ ਕੋਈ ਲੱਛਣ ਨਹੀਂ ਦਿਖਾ ਰਹੇ।

ਪਰ ਡਾਕਟਰੀ ਸਲਾਹ ਮੰਨਦੇ ਹੋਏ ਜਸਟਿਨ ਟਰੂਡੋ ਆਪਣੇ ਆਪ ਨੂੰ ਚੌਦਾਂ ਦਿਨਾਂ ਲਈ ਇਕੱਲਤਾ ਵਿੱਚ ਰੱਖਣਗੇ।

Latest news

ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
carney-to-announce-housing-and-infrastructure-measures-in-vancouver-attend-fifa-world-cup-match
Punjabi

ਪੀ.ਐਮ. ਕਾਰਨੀ ਵੈਨਕੂਵਰ ਦੌਰੇ 'ਤੇ, ਪ੍ਰੀਮੀਅਰ ਈਬੀ ਨਾਲ ਵੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਵੈਨਕੂਵਰ ਦੌਰੇ 'ਤੇ ਹਨ, ਜਿੱਥੇ ਉਹ ਦੁਪਹਿਰ ਨੂੰ ਪ੍ਰੀਮੀਅਰ ਡੇਵਿਡ ਈਬੀ ਨਾਲ ਮਿਲ ਕੇ ਨਵੇਂ ਘਰਾਂ ਅਤੇ ਲੋਕਲ ਇਨਫਰਾਸਟਕਚਰ ਸਬੰਧੀ ਨਵੇਂ ਕਦਮਾਂ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਸਾਂਝੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਪ੍ਰੀਮੀਅਰ ਈਬੀ ਵਿਚਕਾਰ ਇੱਕ ਅਹਿਮ ਨਿੱਜੀ ਮੀਟਿੰਗ ਵੀ ਹੋਵੇਗੀ।
surrey-police-board-media-policy-sparks-controversy-after-first-meeting-under-new-chair
Punjabi

ਸਰੀ ਪੁਲਿਸ ਬੋਰਡ ਦੇ ਮੀਡੀਆ ਨਿਯਮਾਂ 'ਤੇ ਵਿਵਾਦ, ਆਲੋਚਕਾਂ ਨੇ ਫੈਸਲੇ ਨੂੰ ਠਹਿਰਾਇਆ ਗਲਤ

ਸਰੀ ਪੁਲਿਸ ਬੋਰਡ ਦੀ ਨਵੀਂ ਚੇਅਰ ਪਰਮ ਜਵਾਂਡਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਪਹਿਲੀ ਮੀਟਿੰਗ ਵਿਚ ਇੱਕ ਮਤਾ ਪਾਸ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਤਹਿਤ ਹੁਣ ਸਰੀ ਦਾ ਪੁਲਿਸ ਚੀਫ਼ ਸਿਰਫ਼ ਪੁਲਿਸ ਦੇ ਕੰਮਕਾਜ ਨਾਲ ਜੁੜੇ ਮੁੱਦਿਆਂ 'ਤੇ ਹੀ ਮੀਡੀਆ ਜਾਂ ਜਨਤਾ ਵਿਚ ਬੋਲ ਸਕਦਾ ਹੈ, ਜਦੋਂ ਕਿ ਬੋਰਡ, ਸਿਟੀ ਹਾਲ ਅਤੇ ਸਰਕਾਰ ਦੇ ਪ੍ਰਸ਼ਾਸਨਿਕ ਜਾਂ ਸ਼ਾਸਨ ਦੇ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link