19.92C Vancouver
ADS

Dec 3, 2024 4:35 PM - The Canadian Press

ਸਾਊਥ ਕੋਰੀਆ ਦੇ ਰਾਸ਼ਟਰਪਤੀ ਨੇ ਦੇਸ਼ ’ਚ ਐਮਰਜੈਂਸੀ ਮਾਰਸ਼ਲ ਲਾਅ ਕੀਤਾ ਲਾਗੂ

Share On
south-korean-president-declares-emergency-martial-law-accusing-opposition-of-anti-state-activities
Yoon made the announcement during a televised briefing, vowing to “eradicate pro-North Korean forces and protect the constitutional democratic order.”(Photo: The Canadian Press)

ਸਾਊਥ ਕੋਰੀਆ ਦੇ ਰਾਸ਼ਟਰਪਤੀ ਯੂਨ ਸੂਕ ਯੋਲ ਨੇ ਮੰਗਲਵਾਰ ਨੂੰ ਦੇਸ਼ ਵਿਚ ਐਮਰਜੈਂਸੀ ਮਾਰਸ਼ਲ ਲਾਅ ਲਾਗੂ ਕਰ ਦਿੱਤਾ ਹੈ। ਯੋਲ ਨੇ ਵਿਰੋਧੀ ਧਿਰ ਵਲੋਂ ਪਾਰਲੀਮੈਂਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਉੱਤਰੀ ਕੋਰੀਆ ਨਾਲ ਹਮਦਰਦੀ ਰੱਖਣ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਵਿਰੋਧੀ ਧਿਰ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲ ਕੇ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਵਿਚ ਸੀ।

ਰਾਸ਼ਟਰਪਤੀ ਯੂਨ ਸੂਕ ਯੋਲ ਨੇ ਟੈਲੀਵਿਜ਼ਨ ’ਤੇ ਰਾਸ਼ਟਰ ਦੇ ਨਾਮ ਸੰਬੋਧਨ ਵਿਚ ਕਿਹਾ ਕਿ ਇਹ ਕਦਮ ਦੇਸ਼ ਵਿਰੋਧੀ ਤਾਕਤਾਂ ਨੂੰ ਖ਼ਤਮ ਕਰਨ ਲਈ ਉਠਾਇਆ ਗਿਆ ਹੈ। ਹਾਲਾਂਕਿ, ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਸਾਊਥ ਕੋਰੀਆ ਵਿਚ ਮਾਰਸ਼ਲ ਲਾਅ ਕਦੋਂ ਤੱਕ ਲਾਗੂ ਰਹੇਗਾ।

ਰਾਸ਼ਟਰਪਤੀ ਯੂਨ ਸੂਕ ਯੋਲ ਨੇ ਐਮਰਜੈਂਸੀ ਉਦੋਂ ਲਗਾਈ ਹੈ ਜਦੋਂ ਰਿਪੋਰਟਸ ਦਾ ਕਹਿਣਾ ਹੈ ਕਿ ਹਾਲ ਹੀ ਦੇ ਮਹੀਨਿਆਂ ਵਿਚ ਉਨ੍ਹਾਂ ਦੀ ਮਨਜ਼ੂਰੀ ਰੇਟਿੰਗ ਵਿਚ ਗਿਰਾਵਟ ਆਈ ਹੈ। ਕਿਹਾ ਜਾਂਦਾ ਹੈ ਕਿ ਵਿਰੋਧੀ ਧਿਰ ਰਾਸ਼ਟਰਪਤੀ ਦੇ ਉੱਚ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਨਾਲ ਜੁੜੇ ਘੁਟਾਲੇ ਦੀ ਸੁਤੰਤਰ ਜਾਂਚ ਦੀ ਮੰਗ ਕਰ ਰਹੀ ਸੀ, ਜਿਸ ਨੂੰ ਉਨ੍ਹਾਂ ਖਾਰਜ ਕਰ ਦਿੱਤਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link