11.82C Vancouver
ADS

Jan 5, 2022 9:25 PM - The Canadian Press

ਲੋਅਰ ਮੇਨਲੈਂਡ ਸਮੇਤ ਬੀ.ਸੀ. ਦੇ ਕਈ ਇਲਾਕਿਆਂ ਲਈ ਭਾਰੀ ਬਰਫਬਾਰੀ ਸੰਬੰਧੀ ਚੇਤਾਵਨੀ ਕੀਤੀ ਜਾਰੀ

Share On
southern-b-c-braces-for-heavy-snow-as-northern-region-endures-bone-chilling-cold
Environment Canada says most of central and southern British Columbia will be smacked by a powerful storm due to dump as much as 30 centimetres of snow in some areas tonight and overnight. (Photo - BC Transportation/Argo Roads Thompson/Twitter)

ਐਨਵਾਇਰਨਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਇਸ ਹਫ਼ਤੇ ਲੋਅਰ ਮੇਨਲੈਂਡ 'ਚ ਹੋਣ ਵਾਲੀ ਭਾਰੀ ਬਰਫਬਾਰੀ ਵਿਚਾਲੇ ਇਲਾਕੇ ਦੇ ਲੋਕਾਂ ਨੂੰ ਗੈਰ-ਜਰੂਰੀ ਯਾਤਰਾ ਤੋਂ ਬਚਾਅ ਕਰਨਾ ਚਾਹੀਦਾ ਹੈ।

ਲਗਭਗ ਸਾਰੇ ਸੂਬੇ ਲਈ ਵਿੰਟਰ ਸਟੌਰਮ ਚੇਤਾਵਨੀ ਜਾਰੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਈ ਬਰਫਬਾਰੀ ਨੇ ਵੀ ਇਲਾਕੇ 'ਚ ਆਵਾਜਾਈ 'ਚ ਅੜਿੱਕੇ ਪੇਸ਼ ਕੀਤੇ ਹਨ। ਸੈਂਟਰਲ ਅਤੇ ਦੱਖਣੀ ਬ੍ਰਿਟਿਸ਼ ਕੋਲੰਬੀਆ 'ਚ ਭਾਰੀ ਬਰਫਬਾਰੀ ਹੋਣ ਜਾ ਰਹੀ ਹੈ।

ਕਈ ਇਲਾਕਿਆਂ 'ਚ 30cm ਤਕ ਬਰਫਬਾਰੀ ਦਾ ਅਨੁਮਾਨ ਦੱਸਿਆ ਗਿਆ ਹੈ।

ਅੱਜ ਦੇਰ ਸ਼ਾਮ ਤੋਂ ਬਰਫਬਾਰੀ ਸ਼ੁਰੂ ਹੋ ਕੇ ਕੱਲ ਸਵੇਰ ਤਕ ਜਾਰੀ ਰਹਿ ਸਕਦੀ ਹੈ।

ਫਰੇਜ਼ਰ ਵੈਲੀ ਈਸਟ ਦੇ ਇਲਾਕੇ 'ਚ ਬਰਫੀਲੀ ਬਾਰਿਸ਼ ਦਾ ਵੀ ਅਨੁਮਾਨ ਹੈ ਜਿਸ ਨਾਲ ਸੜਕਾਂ 'ਤੇ ਬਣੀਆਂ ਚੁਣੌਤੀਪੂਰਨ ਪਰਿਸਥਿਤੀਆਂ 'ਚ ਹੋਰ ਵਾਧਾ ਹੋ ਸਕਦਾ ਹੈ।

ਦੱਖਣੀ ਇੰਟੀਰੀਅਰ ਦੇ ਪਹਾੜੀ ਇਲਾਕਿਆਂ 'ਚ ਰਸਤਿਆਂ 'ਤੇ 40cm ਤਕ ਬਰਫ ਦੀ ਚਾਦਰ ਵਿਛਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸੀ ਟੁ ਸਕਾਈ ਹਾਈਵੇਅ ਅਤੇ ਮਾਲਾਹਟ ਹਾਈਵੇਅ 'ਤੇ ਭਾਰੀ ਬਰਫਬਾਰੀ ਦਾ ਅਨੁਮਾਨ ਹੈ।

ਉੱਤਰੀ ਅਤੇ ਉੱਤਰਪੂਰਬੀ ਬੀ.ਸੀ. ਲਈ ਵੀ ਬੇਹੱਦ ਠੰਡੇ ਤਾਪਮਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link