17.47C Vancouver
ADS

Jun 19, 2025 2:09 PM - The Associated Press

ਸਪੇਨ ਨੇ ਨਾਟੋ ਦੇ ਅਨੁਮਾਨਿਤ ਰੱਖਿਆ ਖਰਚ ਵਾਧੇ ਨੂੰ 'ਗੈਰ-ਵਾਜਬ' ਦਿੱਤਾ ਕਰਾਰ

Share On
spain-rejects-natos-anticipated-defense-spending-increase-as-unreasonable
Spain is the lowest spender in the 32-nation military alliance, directing less than 2% of its GDP on defense expenditure.(Photo: The Canadian Press)

ਸਪੇਨ ਨੇ ਨੈਟੋ ਡਿਫੈਂਸ ਟਾਰਗੇਟ ਨੂੰ 5 ਫੀਸਦੀ ਤੱਕ ਵਧਾਉਣ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਰਿਪੋਰਟਸ ਮੁਤਾਬਕ, ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਕਥਿਤ ਤੌਰ 'ਤੇ ਨੈਟੋ ਦੇ ਜਨਰਲ ਸਕੱਤਰ ਮਾਰਕ ਰੁਟੇ ਨੂੰ ਕਿਹਾ ਹੈ ਕਿ ਮੈਂਬਰ ਮੁਲਕਾਂ ਦੇ ਡਿਫੈਂਸ ਖਰਚ ਦੇ ਟੀਚੇ ਨੂੰ ਉਨ੍ਹਾਂ ਦੀ ਜੀ.ਡੀ.ਪੀ.ਦੇ 5 ਫੀਸਦੀ ਤੱਕ ਕਰਨ ਦਾ ਪ੍ਰਸਤਾਵ ਨਾ ਸਿਰਫ਼ ਗੈਰ-ਵਾਜਬ ਹੋਵੇਗਾ ਸਗੋਂ ਇਹ ਹਾਸਲ ਕਰਨਾ ਵੀ ਮੁਸ਼ਕਲ ਹੈ।

ਸਪੇਨ ਨੇ ਇਹ ਗੱਲ ਉਦੋਂ ਕਹੀ ਹੈ ਜਦੋਂ ਅਗਲੇ ਹਫ਼ਤੇ ਹੇਗ ਵਿਚ ਨੈਟੋ ਦੀ ਬੈਠਕ ਹੋਣ ਵਾਲੀ ਹੈ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੀ ਬੈਠਕ ਦਾ ਹਿੱਸਾ ਹੋਣਗੇ। ਕੈਨੇਡਾ ਹੁਣ ਤੱਕ ਆਪਣੇ ਡਿਫੈਂਸ ਖਰਚ ਨੂੰ ਜੀ.ਡੀ.ਪੀ. ਦੇ 2 ਫੀਸਦੀ ਟਾਰਗੇਟ ਤੱਕ ਵੀ ਪੂਰਾ ਨਹੀਂ ਕਰ ਸਕਿਆ ਹੈ,ਹਾਲਾਂਕਿ ਪੀ.ਐੱਮ.ਕਾਰਨੀ ਨੇ ਇਸੇ ਫਿਸਕਲ ਵਿਚ ਇਹ ਟੀਚਾ ਪ੍ਰਾਪਤ ਕਰਨ ਦੀ ਗੱਲ ਆਖੀ ਹੈ।

ਸਪੇਨ ਨੂੰ ਵਿਸ਼ਵਾਸ ਹੈ ਕਿ ਉਹ ਘੱਟ ਖਰਚ ਨਾਲ ਕਾਫ਼ੀ ਕੁਝ ਕਰ ਸਕਦਾ ਹੈ। ਸਾਂਚੇਜ਼ ਨੇ ਕਿਹਾ ਕਿ 5 ਫੀਸਦੀ ਦੇ ਨਵੇਂ ਖਰਚ ਟਾਰਗੇਟ ਨੂੰ ਅਪਣਾਉਣ ਨਾਲ ਸਪੇਨ ਦੀ ਅਰਥਵਿਵਸਥਾ 'ਤੇ ਮਾੜਾ ਪ੍ਰਭਾਵ ਹੋਣਗੇ ਕਿਉਂਕਿ ਇਸ ਖ਼ਰਚ ਲਈ ਸਰਕਾਰ ਨੂੰ ਪਬਲਿਕ ਸਰਵਿਸਸ ਵਿਚ ਕਟੌਤੀ ਕਰਨੀ ਪਵੇਗੀ ਅਤੇ ਟੈਕਸਾਂ ਵਿਚ ਵਾਧਾ ਕਰਨਾ ਪਵੇਗਾ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link