24.24C Vancouver
ADS

Dec 15, 2023 5:31 PM - The Canadian Press

ਸਪੀਕਰ ਗ੍ਰੇਗ ਫਰਗਸ ਨੇ ਹਾਊਸ ਆਫ ਕਾਮਨਜ਼ 'ਚ ਦੁਬਾਰਾ ਮੰਗੀ ਮੁਆਫ਼ੀ

Share On
speaker-greg-fergus-apologizes-in-house-of-commons-again-for-partisan-video
Speaker Greg Fergus says he made a "serious mistake" in recording a video in tribute to the outgoing interim leader of the Ontario Liberals. (Photo: The Canadian Press)

ਸਪੀਕਰ ਗ੍ਰੇਗ ਫਰਗਸ ਨੇ ਵੀਡੀਓ ਵਿਵਾਦ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫਿਰ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਗੰਭੀਰ ਗਲਤੀ ਕੀਤੀ, ਮੈਨੂੰ ਕਦੇ ਵੀ ਇਹ ਵੀਡੀਓ ਸਪੀਕਰ ਦੀ ਪੋਸ਼ਾਕ ਵਿੱਚ, ਸਪੀਕਰ ਦੇ ਦਫ਼ਤਰ ਤੋਂ ਆਪਣੇ ਦੋਸਤ ਅਤੇ ਸਰਗਰਮ ਸਿਆਸਤਦਾਨ ਲਈ ਰਿਕਾਰਡ ਨਹੀਂ ਕਰਨੀ ਚਾਹੀਦੀ ਸੀ।

ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਵਿੱਚ ਉਨ੍ਹਾਂ ਕਿਹਾ ਮੈਨੂੰ ਬਹੁਤ ਅਫ਼ਸੋਸ ਹੈ। ਮੈਂ ਮੈਂਬਰਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਅਜਿਹਾ ਕਦੇ ਵੀ ਦੁਬਾਰਾ ਨਹੀਂ ਹੋਵੇਗਾ। ਗੌਰਤਲਬ ਹੈ ਕਿ ਓਨਟੇਰੀਓ ਲਿਬਰਲ ਪਾਰਟੀ ਦੇ ਸਮਾਗਮ ਵਿੱਚ ਉਨ੍ਹਾਂ ਦੀ 105 ਸੈਕਿੰਡ ਦਾ ਵੀਡੀਓ ਸੰਦੇਸ਼ ਦਿਖਾਏ ਜਾਣ ਤੋਂ ਬਾਅਦ ਫਰਗਸ ਇਸ ਮਹੀਨੇ ਦੇ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਸਨ।

ਇਹ ਵੀਡੀਓ ਸੰਦੇਸ਼ ਉਨ੍ਹਾਂ ਨੇ ਆਪਣੇ ਪੁਰਾਣੇ ਦੋਸਤ ਜੌਨ ਫਰੇਜ਼ਰ ਲਈ ਜਾਰੀ ਕੀਤਾ ਸੀ, ਜਿਨ੍ਹਾਂ ਦੀ ਉਸ ਦਿਨ ਓਨਟੇਰੀਓ ਲਿਬਰਲ ਦੇ ਅੰਤਰਿਮ ਨੇਤਾ ਵਜੋਂ ਵਿਦਾਈ ਹੋਈ ਸੀ। ਇਸ ਘਟਨਾ ਦੀ ਜਾਂਚ ਕਰਨ ਵਾਲੀ ਸੰਸਦੀ ਕਮੇਟੀ ਨੇ ਬੀਤੇ ਕੱਲ ਆਪਣੀ ਰਿਪੋਰਟ ਵਿੱਚ ਫਰਗਸ ਨੂੰ ਹਾਊਸ ਵਿੱਚ ਦੁਬਾਰਾ ਮੁਆਫ਼ੀ ਮੰਗਣ ਲਈ ਕਿਹਾ ਸੀ।

ਕਮੇਟੀ ਵਿੱਚ ਸ਼ਾਮਲ ਕੰਜ਼ਰਵੇਟਿਵ ਅਤੇ ਬਲਾਕ ਕਿਊਬੈਕਵਾ ਦੇ ਐਮ.ਪੀ ਨੇ ਫਰਗਸ ਦੇ ਅਸਤੀਫੇ ਦੀ ਮੰਗ ਕੀਤੀ ਸੀ ਪਰ ਲਿਬਰਲਸ ਅਤੇ ਨਿਊ ਡੈਮੋਕਰੇਟਸ ਦਾ ਬਹੁਮਤ ਹੋਣ ਕਰਕੇ ਵਿਰੋਧੀ ਦਲਾਂ ਦੀ ਇਹ ਮੰਗ ਪੂਰੀ ਨਹੀਂ ਹੋ ਸਕੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link