16.06C Vancouver
ADS

Apr 15, 2026 6:07 PM - Connect Newsroom - Ramandeep Kaur with files from The Canadian Press

ਬੀ.ਸੀ. ਦੇ ਕਈ ਮੁੱਖ ਹਾਈਵੇਅ 'ਤੇ ਹੋਈ ਬਰਫ਼ਬਾਰੀ ,ਜਾਰੀ ਕੀਤੀ ਗਈ ਚਿਤਾਵਨੀ

Share On
spring-snowfall-drops-30-cm-on-coquihalla-highway-warnings-remain-across-b-c
Environment Canada also reported 21 centimetres of snow at Kootenay Pass along Highway 3 between Salmo and Creston. (Photo: The Canadian Press)

ਬੀ.ਸੀ. ਦੇ ਕਈ ਮੁੱਖ ਹਾਈਵੇਅ 'ਤੇ ਰਾਤ ਬਰਫ਼ਬਾਰੀ ਹੋਈ, ਜਿਸ ਕਾਰਨ ਅੰਦਰੂਨੀ ਖੇਤਰ ਵੱਲ ਸਫਰ ਕਰਨ ਵਾਲੇ ਡਰਾਈਵਰਾਂ ਨੂੰ ਖਾਸ ਕਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਨਵਾਇਰਮੈਂਟ ਅਨੁਸਾਰ, ਕੋਕੀਹਾਲਾ ਹਾਈਵੇਅ 'ਤੇ 30 ਸੈਂਟੀਮੀਟਰ ਬਰਫ਼ ਦਰਜ ਕੀਤੀ ਗਈ, ਜੋ ਕਿ ਸੂਬੇ ਵਿਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ ਸਾਲਮੋ ਅਤੇ ਕ੍ਰੇਸਟਨ ਵਿਚਕਾਰ ਹਾਈਵੇਅ 3 'ਤੇ ਸਥਿਤ ਕੂਟੇਨੇ ਪਾਸ 'ਤੇ ਵੀ 21 ਸੈਂਟੀਮੀਟਰ ਬਰਫ਼ ਪਈ।

ਮੌਸਮ ਵਿਭਾਗ ਨੇ ਹਾਈਵੇਅ 3 ਲਈ ਅਜੇ ਵੀ ਬਰਫ਼ਬਾਰੀ ਵਾਰਨਿੰਗ ਜਾਰੀ ਰੱਖੀ ਹੈ, ਜਿੱਥੇ 25 ਸੈਂਟੀਮੀਟਰ ਹੋਰ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਰੌਕੀਜ਼ ਨੇੜੇ ਕੂਟੇਨੇ ਅਤੇ ਯੋਹੋ ਰਾਸ਼ਟਰੀ ਪਾਰਕ ਵਿਚ ਵੀ ਵੀਰਵਾਰ ਸਵੇਰ ਤੱਕ 20 ਸੈਂਟੀਮੀਟਰ ਤੱਕ ਬਰਫ਼ਬਾਰੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਫੋਰਟ ਸੇਂਟ ਜੇਮਜ਼ ਅਤੇ ਪ੍ਰਿੰਸ ਜਾਰਜ ਨੇੜੇ ਹਾਈਵੇਅ 97 'ਤੇ ਬੁੱਧਵਾਰ ਸਵੇਰ ਤੱਕ 7 ਸੈਂਟੀਮੀਟਰ ਬਰਫ਼ ਪੈ ਚੁੱਕੀ ਹੈ ਅਤੇ 5 ਸੈਂਟੀਮੀਟਰ ਹੋਰ ਪੈਣ ਦਾ ਅਨੁਮਾਨ ਹੈ।

Latest news

poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link