18.97C Vancouver
ADS

Jun 11, 2025 7:00 PM - Connect Newsroom

ਮੈਟਰੋ ਵੈਨਕੂਵਰ ਹੇਲਸ ਏਂਜਲਸ ਈਵੈਂਟ ਕਾਰਨ ਪ੍ਰਭਾਵਿਤ ਹੋ ਸਕਦੀ ਟ੍ਰੈਫਿਕ

Share On
sps-advises-of-large-outlaw-motorcycle-gang-presence-in-surrey
This traffic-related event is likely to cause delays to motorists in parts of the City of Surrey tomorrow, June 12, 2025, between 11:30 am and 12:00 pm.(Photo:Surrey Police service X)

ਮੈਟਰੋ ਵੈਨਕੂਵਰ ਵਿਚ ਟ੍ਰੈਫਿਕ ਅਤੇ ਕਾਰੋਬਾਰ ਭਲਕੇ ਹੇਲਸ ਏਂਜਲਸ ਈਵੈਂਟ ਕਾਰਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਸਰੀ ਪੁਲਿਸ ਸਰਵਿਸ ਨੇ ਐਡਵਾਇਜ਼ਰੀ ਵਿਚ ਕਿਹਾ ਹੈ ਕਿ ਹੇਲਸ ਏਂਜਲਸ ਮੋਟਰਸਾਈਕਲ ਦਾ ਵੱਡਾ ਕਾਫਲਾ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੀ ਐਤਵਾਰ ਤੱਕ ਸ਼ਹਿਰ ਵਿਚ ਮੌਜੂਦਗੀ ਦੇਖੀ ਜਾ ਸਕਦੀ ਹੈ। ਇਸ ਕਾਫਲੇ ਵਿਚ 700 ਤੋਂ ਜ਼ਿਆਦਾ ਮੋਟਰਸਾਈਕਲ ਸਵਾਰ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਕਾਫਲਾ ਕੱਲ੍ਹ ਸਵੇਰੇ 11.30 ਵਜੇ ਕੋਕੁਇਟਲਮ ਤੋਂ ਸ਼ੁਰੂ ਹੋਵੇਗਾ ਅਤੇ ਸਰੀ ਦੇ ਪੱਟੂਲੋ ਪਲੇਸ ਦੇ 12300-ਬਲਾਕ ਵਿਚ ਬੈਂਕੁਇਟ ਹਾਲ ਵਿਖੇ ਸਮਾਪਤ ਹੋਵੇਗਾ।

ਸਰੀ ਪੁਲਿਸ ਦਾ ਕਹਿਣਾ ਹੈ ਕਿ ਇਸ ਕਾਰਨ ਭਲਕੇ 11.30 ਵਜੇ ਤੋਂ ਦੁਪਹਿਰ 12:00 ਵਜੇ ਵਿਚਕਾਰ ਵਾਹਨ ਚਾਲਕਾਂ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਪੁਲਿਸ ਇਸ ਦੌਰਾਨ ਪ੍ਰਮੁੱਖ ਚੌਰਾਹੇ 'ਤੇ ਮੌਜੂਦ ਰਹੇਗੀ ਤਾਂ ਜੋ ਡਰਾਈਵਰਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link