18.08C Vancouver
ADS

Oct 14, 2025 7:30 PM - Connect Newsroom - Jasmine Singh

ਸਰੀ ਪੁਲਿਸ ਸਰਵਿਸ ਨੇ ਬੌਡੀ ਵੋਰਨ ਕੈਮਰਾ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

Share On
sps-launches-body-worn-camera-pilot
SPS Road Safety Section officers will be wearing and testing the Axon Body 4 body-worn cameras (BWCs) for the duration of the pilot project. (Photo: Serrey Police service)

ਸਰੀ ਪੁਲਿਸ ਸਰਵਿਸ ਬੁੱਧਵਾਰ ਤੋਂ ਛੇ ਮਹੀਨਿਆਂ ਦਾ ਬੌਡੀ ਵੋਰਨ ਕੈਮਰਾ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਰਹੀ ਹੈ। ਇਸ ਤਹਿਤ ਰੋਡ ਸੇਫਟੀ ਸੈਕਸ਼ਨ ਦੇ 20 ਅਧਿਕਾਰੀ ਇਨ੍ਹਾਂ ਨਾਲ ਲੈਸ ਹੋਣਗੇ। ਬੌਡੀ ਵੋਰਨ ਕੈਮਰੇ ਨਾਲ ਤਾਇਨਾਤ ਐਸਪੀਐਸ ਅਧਿਕਾਰੀ ਸਬੂਤ ਇਕੱਠੇ ਕਰਨ ਦੌਰਾਨ, ਸਰਚ ਵਾਰੰਟ ਅਤੇ ਡਿਊਟੀ ਦੌਰਾਨ ਜਨਤਾ ਨਾਲ ਕਿਸੇ ਘਟਨਾ ਬਾਰੇ ਗੱਲਬਾਤ ਤੱਕ ਦੀ ਗਤੀਵਿਧੀਆਂ ਨੂੰ ਰਿਕੌਰਡ ਕਰਨਗੇ।

ਮੌਜੂਦਾ ਸਮੇਂ ਕਈ ਕੈਨੇਡੀਅਨ ਪੁਲਿਸ ਏਜੰਸੀ ਵਲੋਂ ਬੌਡੀ ਵੋਰਨ ਕੈਮਰੇ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਡੈਲਟਾ, ਵੈਨਕੂਵਰ, ਟੋਰਾਂਟੋ, ਐਡਮਿੰਟਨ ਅਤੇ ਕੈਲਗਰੀ ਪੁਲਿਸ ਸ਼ਾਮਲ ਹਨ। ਸਰੀ ਪੁਲਿਸ ਸਰਵਿਸ ਦੇ Chief Constable Norm Lipinski ਨੇ ਕਿਹਾ ਕਿ ਜਨਤਾ ਨਾਲ ਪਿਛਲੇ ਵਿਚਾਰ ਵਟਾਂਦਰੇ ਤੋਂ ਸਪੱਸ਼ਟ ਹੈ ਕਿ ਸਰੀ ਵਿਚ ਬੌਡੀ ਵੋਰਨ ਕੈਮਰੇ ਦੀ ਸ਼ੁਰੂਆਤ ਲਈ ਲੋਕਾਂ ਦਾ ਮਜਬੂਤ ਸਮਰਥਨ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਪੁਲਿਸ ਦੀ ਜਨਤਾ ਨਾਲ ਇੰਟਰੈਕਸ਼ਨ ਦੌਰਾਨ ਟਰਾਂਸਪੈਂਰੈਂਸੀ ਅਤੇ ਟਰੱਸਟ ਵਿਚ ਵਾਧਾ ਹੋਵੇਗਾ, ਨਾਲ ਹੀ ਸਬੂਤਾਂ ਦੇ ਦਸਤਾਵੇਜ਼ ਨਾਲ ਮੁਕੱਦਮਿਆਂ ਨੂੰ ਸਫਲ ਮੁਕਾਮ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link