13.91C Vancouver
ADS

Jul 12, 2021 7:23 PM -

ਸਕਵਾਮਿਸ਼ ਆਰ.ਸੀ.ਐਮ.ਪੀ. ਕਰ ਰਹੀ ਲਾਪਤਾ ਹਾਈਕਰ ਦੀ ਭਾਲ

Share On
squamish-rcmp-looking-for-a-missing-hiker
Squamish RCMP and search and rescue teams are looking for a missing hiker in Garibaldi Provincial Park. (Photo - Squamish RCMP/Twitter)

ਸਕਵਾਮਿਸ਼ ਆਰ.ਸੀ.ਐਮ.ਪੀ. ਅਤੇ ਭਾਲ ਅਤੇ ਬਚਾਅ ਟੀਮਾਂ ਵੱਲੋਂ 'ਗੈਰੀਬਾਲਡੀ ਪ੍ਰੋਵਿੰਸ਼ੀਅਲ ਪਾਰਕ' ਵਿੱਚ ਇੱਕ ਲਾਪਤਾ ਹਾਈਕਰ ਦੀ ਭਾਲ ਕੀਤੀ ਜਾ ਰਹੀ ਹੈ।

ਲਾਪਤਾ ਵਿਅਕਤੀ ਦਾ ਨਾਮ ਡੈਨੀਅਲ ਰਿੰਗ ਹੈ ਅਤੇ ਉਸ ਦੀ ਉਮਰ 33 ਸਾਲ ਦੱਸੀ ਗਈ ਹੈ।

ਉਸ ਨੂੰ 'ਐਲਫਿਨ ਲੇਕਸ ਟਰੇਲਹੈਡ' ਕੋਲ 7 ਜੁਲਾਈ ਨੂੰ ਛੱਡਿਆ ਗਿਆ ਸੀ।

ਉਸ ਨੇ ਰੈਂਪਾਰਟ ਪੌਂਡਸ ਦੇ ਕੋਲ ਕੈਂਪ ਕਰਨਾ ਸੀ।

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਵਿਅਕਤੀ 2 ਦਿਨ ਬਾਅਦ ਵਾਪਿਸ ਨਹੀਂ ਪਰਤਿਆ।

ਉਨ੍ਹਾਂ ਅਪੀਲ ਕੀਤੀ ਕਿ ਇਸ ਇਲਾਕੇ 'ਚ ਜਾਣ ਵਾਲੇ ਲੋਕ ਉਸ ਦੇ ਬਾਰੇ ਕੋਈ ਜਾਣਕਾਰੀ ਮਿਲਣ 'ਤੇ ਪੁਲਿਸ ਨੂੰ ਦੱਸਣ।

ਇਸ ਵਿਅਕਤੀ ਦਾ ਰੰਗ ਗੋਰਾ ਅਤੇ ਸ਼ਰੀਰਕ ਬਣਤਰ ਮੱਧਮ ਦੱਸੀ ਗਈ ਹੈ।

ਉਸ ਨੇ ਗ੍ਰੇਅ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ ਅਤੇ ਉਸ ਦੇ ਕੋਲ ਇੱਕ ਬੈਕਪੈਕ ਸੀ।

ਸਕਵਾਮਿਸ਼ ਆਰ.ਸੀ.ਐਮ.ਪੀ. ਦਾ ਟਵੀਟ:

BC RCMP - Missing Person: Squamish RCMP and Squamish SAR searching for missing hiker at Elfin Lakes https://bc-cb.rcmp-grc.gc.ca/ViewPage.action?siteNodeId=2087&languageId=1&contentId=70243

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link