18.07C Vancouver
ADS

May 15, 2025 5:10 PM - Connect Newsroom

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦੀ ਖੋਲ੍ਹਿਆ ਜਾਵੇ: ਗੜਗੱਜ

Share On
sri-kartarpur-sahib-corridor-should-be-opened-soon-gargaj
He said that with the opening of Sri Kartarpur Sahib Corridor, the relationship between the two countries will be even more peaceful and comfortable and mutual relations will be strengthened.

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਸੀਜ਼ਫਾਇਰ ਤੋਂ ਬਾਅਦ ਸੁਖਾਵੇਂ ਹੋ ਰਹੇ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਹੋਰ ਵੀ ਸ਼ਾਂਤਮਈ ਅਤੇ ਸੁਖਾਵਾਂ ਹੋਵੇਗਾ ਤੇ ਇੱਕ-ਦੂਜੇ ਨਾਲ ਆਪਸੀ ਸਾਂਝ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਲਾਂਘਾ ਖੁੱਲ੍ਹਿਆ ਹੈ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਹੈ। ਇਸ ਲਈ ਲਾਂਘੇ ਨੂੰ ਜਲਦੀ ਖੋਲ੍ਹ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

Latest news

b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
former-alberta-finance-minister-joe-ceci-will-not-seek-re-election-in-2027
Punjabi

ਸਾਬਕਾ ਐਲਬਰਟਾ ਵਿੱਤ ਮੰਤਰੀ ਜੋਅ ਸੇਸੀ 2027 ਦੀ ਨਹੀਂ ਲੜਣਗੇ ਚੋਣ

ਐਲਬਰਟਾ ਦੇ ਸਿਆਸਤਦਾਨ ਜੋਅ ਸੇਸੀ ਨੇ ਐਲਾਨ ਕੀਤਾ ਹੈ ਕਿ ਉਹ ਫਾਲ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਫਿਰ ਚੋਣ ਨਹੀਂ ਲੜਨਗੇ।ਜੋਅ ਸੇਸੀ ਸਾਬਕਾ ਪ੍ਰੀਮੀਅਰ ਰੇਚਲ ਨੋਟਲੀ ਦੀ ਕੈਬਨਿਟ ਵਿੱਚ ਉਨ੍ਹਾਂ ਦੇ ਸਭ ਤੋਂ ਖ਼ਾਸ ਅਤੇ ਸੱਜਾ ਹੱਥ ਮੰਨੇ ਜਾਂਦੇ ਸਨ। ਉਹ ਐਲਬਰਟਾ ਦੇ ਇਤਿਹਾਸ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਇਕਲੌਤੇ ਵਿੱਤ ਮੰਤਰੀ ਰਹੇ ਹਨ।
alberta-mla-expense-claims-draw-scrutiny-over-high-end-meals-and-minor-purchases
Punjabi

ਐਲਬਰਟਾ ਦੇ ਵਿਧਾਇਕਾਂ ਦੇ ਖਰਚੇ ਦੇ ਦਾਵਿਆਂ 'ਤੇ ਸਵਾਲ, ਮਹਿੰਗੇ ਖਾਣਿਆਂ ਨੇ ਖਿੱਚਿਆ ਧਿਆਨ

ਐਲਬਰਟਾ ਦੇ ਸਿਆਸਤਦਾਨਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੇ ਗਏ ਖ਼ਰਚਿਆਂ ਦੇ ਜਨਤਕ ਹੋਏ ਵੇਰਵਿਆਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਸਰਕਾਰੀ ਵੈੱਬਸਾਈਟ ਮੁਤਾਬਕ ਟੈਕਸਦਾਤਾ ਨੇਤਾਵਾਂ ਦੇ ਮਹਿੰਗੇ ਡਿਨਰਾਂ ਤੋਂ ਲੈ ਕੇ ਕੋਲਡ ਡਰਿੰਕ ਤੱਕ ਦਾ ਭੁਗਤਾਨ ਕਰ ਰਹੇ ਹਨ।ਇਹ ਸਾਰੇ ਖ਼ਰਚੇ ਵਿਧਾਨ ਸਭਾ ਦੇ ਮੌਜੂਦਾ ਨਿਯਮਾਂ ਦੇ ਦਾਇਰੇ ਵਿੱਚ ਹੀ ਕੀਤੇ ਗਏ ਹਨ,ਜਿਸ ਵਿੱਚ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ, ਸਫ਼ਰ ਅਤੇ ਦਫ਼ਤਰੀ ਖ਼ਰਚੇ ਸ਼ਾਮਲ ਹੁੰਦੇ ਹਨ। ਸਭ ਤੋਂ ਵੱਧ ਇਕ ਵਾਰ ਦਾ ਖਰਚਾ ਯੂ.ਸੀ.ਪੀ. ਦੇ ਨੋਲਨ ਡਾਇਕ ਅਤੇ ਵਿਰੋਧੀ ਧਿਰ NDP ਦੇ ਡੇਵਿਡ ਐਗਨ ਵਲੋਂ ਕੀਤਾ ਗਿਆ।
edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link