13.41C Vancouver
ADS

Sep 4, 2026 3:37 PM - Connect Newsroom - Ramandeep Kaur

ਐਬਟਸਫੋਰਡ ਗੈਸ ਸਟੇਸ਼ਨ ਦੀ ਪਾਰਕਿੰਗ ’ਚ ਛੁਰੇਬਾਜ਼ੀ, 49 ਸਾਲਾ ਵਿਅਕਤੀ ਗੰਭੀਰ ਜ਼ਖਮੀ

Share On
stabbing-at-abbotsford-gas-station-parking-lot-leaves-49-year-old-man-seriously-injured
Police later said the man’s injuries were not considered life-threatening. (Photo: X Abbotsford Police Department)

ਐਬਟਸਫੋਰਡ ਦੇ ਇੱਕ ਗੈਸ ਸਟੇਸ਼ਨ ਦੀ ਪਾਰਕਿੰਗ ਲਾਟ ਵਿਚ ਵੀਰਵਾਰ ਦੀ ਸ਼ਾਮ ਛੁਰੇਬਾਜ਼ੀ ਦੀ ਘਟਨਾ ਵਾਪਰੀ, ਇਸ ਹਮਲੇ ਵਿਚ ਇੱਕ 49 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਐਬਟਸਫੋਰਡ ਪੁਲਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ, ਘਟਨਾ ਮੈਕੈਲਮ ਰੋਡ ਦੇ 1900 ਬਲਾਕ ਵਿਚ ਸ਼ਾਮ ਲਗਭਗ 5:30 ਵਜੇ ਵਾਪਰੀ, ਜਿਸ ਤੋਂ ਤੁਰੰਤ ਫਸਟ ਰਿਸਪਾਂਡਰ ਨੂੰ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਪੀੜਤ ਨੂੰ ਮੁੱਢਲੀ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਅਤੇ ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।

ਹਾਲਾਂਕਿ, ਪੀੜਤ ਦੀ ਜਾਨ ਖਤਰੇ ਤੋਂ ਬਾਹਰ ਦੱਸੀ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਘਟਨਾ ਸਥਾਨ ਦੇ ਨੇੜਿਓਂ ਹੀ ਇੱਕ 28 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਅਪਰਾਧਿਕ ਪਿਛੋਕੜ ਕਾਰਨ ਪੁਲਿਸ ਰਿਕਾਰਡ ਵਿਚ ਰਿਹਾ ਹੈ। ਪੁਲਿਸ ਨੇ ਕਿਹਾ ਕਿ ਹਮਲੇ ਦਾ ਕਾਰਨ ਪਤਾ ਲਗਾਉਣ ਲਈ ਜਾਂਚ ਅਜੇ ਚੱਲੀ ਰਹੀ ਹੈ, ਜਿਸ ਦੇ ਚੱਲਦੇ ਫਿਲਹਾਲ ਸ਼ੱਕੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

Latest news

canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link