9.68C Vancouver
ADS

Apr 27, 2022 9:20 PM - The Canadian Press

ਵੈਨਕੂਵਰ 'ਚ ਸੀ-ਵਾਲ ਨੂੰ ਕਰੀਬ 4 ਮਹੀਨੇ ਬਾਅਦ ਫਿਰ ਤੋਂ ਖੋਲ੍ਹਿਆ; ਉੱਚੀਆਂ ਛੱਲਾਂ ਤੇ ਤੇਜ਼ ਹਨੇਰੀ ਵਿਚਾਲੇ ਹੋਇਆ ਸੀ ਭਾਰੀ ਨੁਕਸਾਨ

Share On
stanley-park-seawall-reopens-almost-4-months-after-ultra-high-tides-severely-damaged-the-walkway
The Stanley Park seawall has finally reopened, almost four months after ultra high tides, extreme winds and a storm surge severely damaged the popular Vancouver walkway. (Photo - Vancouver Board of Parks and Recreation/Twitter)

ਕਰੀਬ 4 ਮਹੀਨੇ ਤਕ ਬੰਦ ਰਹਿਣ ਤੋਂ ਬਾਅਦ ਹੁਣ ਵੈਨਕੂਵਰ 'ਚ ਆਕਰਸ਼ਣ ਦਾ ਕੇਂਦਰ ਮੰਨੇ ਜਾਣ ਵਾਲੀ ਸੀ-ਵਾਲ ਫਿਰ ਤੋਂ ਖੁੱਲ੍ਹ ਗਈ ਹੈ।

ਇਲਾਕੇ 'ਚ ਉੱਚੀਆਂ ਛੱਲਾਂ 'ਤੇ ਤੇਜ ਹਨੇਰੀਆਂ ਦੀ ਦਸਤਕ ਵਿਚਾਲੇ ਵੈਨਕੂਵਰ ਦਾ ਇਹ ਵਾਕਵੇ ਨੁਕਸਾਨਿਆ ਗਿਆ ਸੀ।

ਹੁਣ ਵੈਨਕੂਵਰ ਪਾਰਕ ਬੋਰਡ ਨੇ ਦੱਸਿਆ ਹੈ ਕਿ ਸੈਕਿੰਡ ਬੀਚ ਅਤੇ ਲਾਇਨਸ ਗੇਟ ਬ੍ਰਿਜ ਵਿਚਾਲੇ ਦੇ ਪੌਪੂਲਰ 3.5km ਦੇ ਹਿੱਸੇ ਨੂੰ ਫਿਰ ਤੋਂ ਖੋਲ੍ਹ ਦਿੱਤਾ ਗਿਆ ਹੈ।

ਵੈਨਕੂਵਰ ਸੀ-ਵਾਲ ਦਾ ਇਹ ਹਿੱਸਾ 7 ਜਨਵਰੀ ਨੂੰ ਨੁਕਸਾਨਿਆ ਗਿਆ ਸੀ।

ਬੋਰਡ ਦਾ ਕਹਿਣਾ ਹੈ ਕਿ ਲੌਕ ਬਲੌਕਸ ਦੀ ਵਰਤੋਂ ਕੀਤੀ ਗਈ ਹੈ ਜਿਸ ਨਾਲ ਹੋਰ ਇਰੋਜਨ ਨੂੰ ਰੋਕਿਆ ਜਾ ਸਕੇ ਅਤੇ ਨੁਕਸਾਨੇ ਗਏ ਹਿੱਸਿਆਂ ਨੂੰ ਫਿਰ ਤੋਂ ਉਸਾਰਿਆ ਜਾ ਸਕੇ।

ਅਜਿਹਾ ਉਨ੍ਹਾਂ ਥਾਵਾਂ 'ਤੇ ਕੀਤਾ ਗਿਆ ਹੈ ਜਿੱਥੇ ਪੁਰਾਣਾ ਸਟ੍ਰਕਚਰ ਕੋਲੈਪਸ ਕਰ ਗਿਆ ਸੀ।

ਬੋਰਡ ਦੇ ਇੱਕ ਬਿਆਨ 'ਚ ਆਖਿਆ ਗਿਆ ਹੈ ਕਿ, ਸਟੋਨ ਵਰਕ ਦੇ ਫਿਰ ਤੋਂ ਨਿਰਮਾਣ ਲਈ ਸਟੋਨਮੇਸਨਸ ਨੇ ਲਗਾਤਾਰ ਕੰਮ ਕੀਤਾ ਹੈ।

ਸਟ੍ਰਕਚਰ ਨੂੰ ਮਜਬੂਤੀ ਪ੍ਰਦਾਨ ਕਰਨ ਲਈ ਕਰਿਊਸ ਨੇ ਨਵੇਂ ਕੈਪਸਟੋਨ ਲਗਾਏ ਹਨ।

ਇਸ ਤੋਂ ਇਲਾਵਾ ਸਾਰੇ ਰੂਟ ਨੂੰ ਲੋਕਾਂ ਲਈ ਐਕਸੈਸਿਬਲ ਬਣਾਉਣ ਲਈ ਕਈ ਸੈਕਸ਼ਨਸ 'ਤੇ ਐਸਫਾਲਟ ਨਾਲ ਰੀਪੇਵ ਕਰਨ ਦਾ ਕੰਮ ਕੀਤਾ ਗਿਆ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link