11.67C Vancouver
ADS

Jul 31, 2021 12:49 AM -

ਅੱਗ ਦੇ ਖਤਰੇ ਵਿਚਾਲੇ ਰਾਤ ਦੇ ਸਮੇਂ ਸਟੈਨਲੀ ਪਾਰਕ ਨੂੰ ਬੰਦ ਰੱਖਣ ਦਾ ਫੈਸਲਾ

Share On
stanley-park-to-temporarily-close-overnight-due-to-extreme-fire-risk
The Vancouver Board of Parks and Recreation will be temporarily closing all non-essential access to Stanley Park between the hours of 10 pm and 6 am beginning tonight. (Photo - StanleypParkVan.com/Twitter)

ਵੈਨਕੂਵਰ 'ਚ ਮਿਊਨਿਸਪਲ ਅਧਿਕਾਰੀਆਂ ਨੇ ਫੈਸਲਾ ਲਿਆ ਹੈ ਕਿ ਅੱਗ ਤੋਂ ਬਚਾਅ ਦੇ ਲਈ ਸਟੈਨਲੀ ਪਾਰਕ ਨੂੰ ਬੰਦ ਕੀਤਾ ਜਾ ਰਿਹਾ ਹੈ।

ਇਲਾਕੇ 'ਚ 45 ਦਿਨ ਤੋਂ ਮੀਂਹ ਨਹੀਂ ਪਿਆ ਹੈ।

ਸੁੱਕੇ ਅਤੇ ਗਰਮ ਹਾਲਾਤਾਂ ਵਿਚਾਲੇ ਅੱਗ ਦਾ ਖਤਰਾ 'ਐਕਸਟ੍ਰੀਮ' ਸ਼੍ਰੇਣੀ 'ਚ ਰੱਖਿਆ ਗਿਆ ਹੈ।

ਇਸ ਦੇ ਚਲਦਿਆਂ ਵੈਨਕੂਵਰ ਪਾਰਕ ਬੋਰਡ ਨੇ ਕਿਹਾ ਹੈ ਕਿ ਸਟੈਨਲੀ ਪਾਰਕ 'ਚ ਰਾਤ ਦੇ 10 ਵਜੇ ਤੋਂ ਸਵੇਰ ਦੇ 6 ਵਜੇ ਤਕ ਗੈਰ-ਜਰੂਰੀ ਆਵਾਜਾਈ 'ਤੇ ਰੋਕ ਲਗਾਈ ਜਾ ਰਹੀ ਹੈ।

ਇਹ ਪਬੰਦੀ ਅੱਜ ਰਾਤ ਤੋਂ ਲਾਗੂ ਹੋਣ ਜਾ ਰਹੀ ਹੈ।

ਪਾਰਕ ਰੇਂਜਰਸ ਰਾਤ ਦੇ ਸਮੇਂ ਟੈਂਪਰੇਰੀ ਪੱਧਰ 'ਤੇ ਚੈਕ ਪਾਇੰਟ ਵੀ ਸਥਾਪਿਤ ਕਰਨਗੇ।

ਪਬੰਦੀਆਂ ਸੰਬੰਧੀ ਪੂਰੀ ਜਾਣਕਾਰੀ ਲਈ ਪੜ੍ਹੋ:

#StanleyPark will close overnight between 10pm-6am to non-essential access beginning tonight in an effort to reduce fire risk to the park, which is extreme due to current heat and drought conditions. Read more at: https://tinyurl.com/5hc2wy73

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link