12.71C Vancouver
ADS

Sep 27, 2024 3:08 PM - The Canadian Press

ਅਗਸਤ ਵਿਚ ਜੀ.ਡੀ.ਪੀ. ਗ੍ਰੋਥ ਫਲੈਟ ਰਹਿਣ ਦੇ ਆਸਾਰ: ਸਟੈਟਿਸਟਿਕਸ ਕੈਨੇਡਾ

Share On
statistics-canada-reports-real-gdp-grew-0-2-in-july
The retail trade sector was the largest contributor to overall growth in July as it gained one per cent, helped by the motor vehicles and parts dealers subsector which gained 2.8 per cent.(Photo: The Canadian Press)

ਕੈਨੇਡੀਅਨ ਅਰਥਵਿਵਸਥਾ ਵਿਚ ਕਮਜ਼ੋਰੀ ਦੇ ਸੰਕੇਤ ਦੇ ਰਹੇ ਹਨ, ਜਿਸ ਦੇ ਚੱਲਦੇ ਬੈਂਕ ਆਫ ਕੈਨੇਡਾ ਨੂੰ ਵਿਕਾਸ ਦਰ ਨੂੰ ਬੂਸਟ ਦੇਣ ਲਈ ਵਿਆਜ ਦਰਾਂ ਵਿਚ ਵੱਡੀ ਕਰਨੀ ਪੈ ਸਕਦੀ ਹੈ। ਸਟੈਟਿਸਟਿਕਸ ਕੈਨੇਡਾ ਦੀ ਲੇਟਸਟ ਰਿਪੋਰਟ ਮੁਤਾਬਕ, ਅਗਸਤ ਵਿਚ ਜੀ. ਡੀ. ਪੀ. ਗ੍ਰੋਥ ਫਲੈਟ ਰਹਿਣ ਦੇ ਆਸਾਰ ਹਨ। ਇਹ ਛੇ ਮਹੀਨਿਆਂ ਵਿਚ ਜ਼ੀਰੋ ਗ੍ਰੋਥ ਦਾ ਤੀਜਾ ਮਹੀਨਾ ਹੋਵੇਗਾ।

ਹਾਲਾਂਕਿ, ਜੁਲਾਈ ਵਿਚ ਜੀ. ਡੀ. ਪੀ. 0.2 ਫੀਸਦੀ ਦੀ ਦਰ ਨਾਲ ਵਧੀ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਪ੍ਰਚੂਨ ਵਪਾਰ ਖ਼ੇਤਰ ਅਤੇ ਸੇਵਾ ਪੈਦਾ ਕਰਨ ਵਾਲੇ ਉਦਯੋਗ ਦੇ ਚੰਗੇ ਪ੍ਰਦਰਸ਼ਨ ਨਾਲ ਅਰਥਵਿਵਸਥਾ ਨੂੰ ਇਹ ਸਪੋਰਟ ਮਿਲੀ, ਜਦੋਂ ਕਿ ਜੰਗਲੀ ਅੱਗ ਕਾਰਨ ਕਈ ਇੰਡਸਟਰੀਆ ਦਾ ਕੰਮਕਾਜ ਪ੍ਰਭਾਵਿਤ ਰਿਹਾ। ਗੌਰਤਲਬ ਹੈ ਕਿ ਬੈਂਕ ਆਫ਼ ਕੈਨੇਡਾ ਮਹਿੰਗਾਈ ਦਰ ਦੇ 2 ਫੀਸਦੀ ਟੀਚੇ ਨੂੰ ਛੂਹਣ ਤੋਂ ਬਾਅਦ ਆਰਥਿਕ ਵਿਕਾਸ ’ਤੇ ਫੋਕਸ ਕਰ ਰਿਹਾ ਹੈ।

ਗਵਰਨਰ ਟਿਫ ਮੈਕਲਮ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸੈਂਟਰਲ ਬੈਂਕ ਹੁਣ ਚਾਹੁੰਦਾ ਹੈ ਕਿ ਆਰਥਿਕਤਾ 2 ਫੀਸਦੀ ਤੋਂ ਵੱਧ ਤੇਜ਼ੀ ਨਾਲ ਵਧੇ। ਉਨ੍ਹਾਂ ਇਸ ਮਹੀਨੇ ਦੇ ਸ਼ੁਰੂ ਵਿਚ ਸੰਕੇਤ ਦਿੱਤਾ ਸੀ ਕਿ ਜੇ ਮਹਿੰਗਾਈ ਦਰ ਅਤੇ ਜੀ. ਡੀ. ਪੀ. ਵਿਚ ਉਮੀਦ ਤੋਂ ਜ਼ਿਆਦਾ ਗਿਰਾਵਟ ਆਉਂਦੀ ਹੈ ਤਾਂ ਵਿਆਜ ਦਰਾਂ ਵਿਚ ਇੱਕ ਹੀ ਵਾਰ ਵਿਚ 50 ਆਧਾਰ ਬਿੰਦੂ ਦੀ ਕਟੌਤੀ ਹੋ ਸਕਦੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link