19.47C Vancouver
ADS

May 12, 2025 7:14 PM - The Canadian Press

ਅਪ੍ਰੈਲ ਦੌਰਾਨ ਅਮਰੀਕਾ ਤੋਂ ਕੈਨੇਡੀਅਨ-ਨਿਵਾਸੀਆਂ ਦੀ ਵਾਪਸੀ ਯਾਤਰਾਵਾਂ 'ਚ ਫਿਰ ਗਿਰਾਵਟ ਦਰਜ: ਸਟੈਟਕੈਨ

Share On
statistics-canada-says-canadian-resident-return-trips-from-u-s-down-again-in-april
The agency says the number of Canadian-residents returning by automobile from the United States in April fell on a year-over-year basis for the fourth consecutive month as it dropped 35.2 per cent to 1.2 million.(Photo: The Canadian Press)

ਸਟੈਟਿਸਟਿਕਸ ਕੈਨੇਡਾ ਅਨੁਸਾਰ ਅਪ੍ਰੈਲ ਦੇ ਸ਼ੁਰੂਆਤੀ ਅੰਕੜੇ ਦਰਸਾਉਂਦੇ ਹਨ ਕਿ ਕੈਨੇਡੀਅਨ ਨਿਵਾਸੀਆਂ ਵੱਲੋਂ ਅਮਰੀਕਾ ਤੋਂ ਵਾਪਸੀ ਯਾਤਰਾਵਾਂ ਵਿਚ ਤਿੱਖੀ ਗਿਰਾਵਟ ਦਰਜ ਹੋਈ ਹੈ।

ਏਜੰਸੀ ਮੁਤਾਬਕ ਅਪ੍ਰੈਲ ਵਿਚ ਆਪਣੀਆਂ ਗੱਡੀਆਂ ਰਾਹੀਂ ਅਮਰੀਕਾ ਤੋਂ ਵਾਪਸੀ ਕਰਨ ਵਾਲੇ ਕੈਨੇਡੀਅਨਜ਼ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਲਗਾਤਾਰ ਚੌਥੇ ਮਹੀਨੇ ਲਈ ਘਟੀ, ਜੋ 35.2% ਦੀ ਕਮੀ ਨਾਲ 1.2 ਮਿਲੀਅਨ ਦਰਜ ਹੋਈ।ਉੱਥੇ ਹੀ, ਅਪ੍ਰੈਲ ਵਿਚ ਜਹਾਜ਼ਾਂ ਰਾਹੀਂ ਅਮਰੀਕਾ ਤੋਂ ਵਾਪਸੀ ਕਰਨ ਵਾਲੇ ਕੈਨੇਡੀਅਨ ਰੈਜ਼ੀਡੈਂਟਸ ਦੀ ਗਿਣਤੀ 582,700 ਦਰਜ ਹੋਈ, ਜੋ ਪਿਛਲੇ ਸਾਲ ਨਾਲੋਂ 19.9% ਘੱਟ ਹੈ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕੈਨੇਡੀਅਨ ਸਮਾਨ ’ਤੇ ਟੈਰਿਫ ਅਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਖ਼ਾਹਿਸ਼ ਤੋਂ ਨਾਰਾਜ਼ ਕੈਨੇਡੀਅਨਾਂ ਨੇ ਅਮਰੀਕਾ ਲਈ ਆਪਣੀਆਂ ਯਾਤਰਾਵਾਂ ਰੱਦ ਕਰ ਦਿੱਤੀਆਂ ਹਨ।

ਇਹ ਉਦੋਂ ਹੋਇਆ ਹੈ ਜਦੋਂ ਇਸ ਮਹੀਨੇ ਵਿਦੇਸ਼ਾਂ ਤੋਂ ਹਵਾਈ ਯਾਤਰਾਵਾਂ ਵਿੱਚ 9.9 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸਮੁੱਚੇ ਤੌਰ 'ਤੇ, ਸਾਰੇ ਦੇਸ਼ਾਂ ਤੋਂ ਕੈਨੇਡੀਅਨ ਵਾਪਸੀ ਯਾਤਰਾਵਾਂ ਵਿੱਚ ਸਾਲ-ਦਰ-ਸਾਲ ਸਿਰਫ਼ 1.7 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ।

ਅਮਰੀਕੀ ਨਾਗਰਿਕਾਂ ਵਲੋਂ ਕੈਨੇਡਾ ਵਿੱਚ ਯਾਤਰਾਵਾਂ ਵਿੱਚ ਵੀ ਲਗਾਤਾਰ ਤੀਸਰੇ ਮਹੀਨੇ ਗਿਰਾਵਟ ਆਈ। ਅਮਰੀਕੀਆਂ ਵਲੋਂ ਕਾਰ ਰਾਹੀਂ ਯਾਤਰਾ 10.7 ਪ੍ਰਤੀਸ਼ਤ ਅਤੇ ਹਵਾਈ ਯਾਤਰਾ 5.5 ਪ੍ਰਤੀਸ਼ਤ ਘੱਟ ਦਰਜ ਹੋਈ।

ਸਟੈਟਿਸਟਿਕਸ ਕੈਨੇਡਾ ਅਨੁਸਾਰ ਅਪ੍ਰੈਲ ਵਿੱਚ ਕੈਨੇਡਾ ਵਿਚ ਕੁਲ ਅੰਤਰਰਾਸ਼ਟਰੀ ਆਗਮਨ, ਜਿਸ ਵਿੱਚ ਕੈਨੇਡੀਅਨ ਨਿਵਾਸੀ ਅਤੇ ਗੈਰ-ਨਿਵਾਸੀ ਦੋਵੇਂ ਸ਼ਾਮਿਲ ਹਨ, ਪਿਛਲੇ ਸਾਲ ਦੇ ਇਸੇ ਮਹੀਨੇ ਨਾਲੋਂ 15.2% ਘੱਟ ਦਰਜ ਹੋਇਆ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link