11.82C Vancouver
ADS

Jun 30, 2020 3:35 PM -

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪਰੈਲ ਮਹੀਨੇ ਵਿੱਚ ਅਰਥਵਿਵਸਥਾ ਵਿਚ 11.6 ਫੀਸਦੀ ਦੀ ਗਿਰਾਵਟ

Share On
statistics-canada-says-economy-posted-record-11-6-per-cent-plunge-in-april
Statistics Canada's offices at Tunny's Pasture in Ottawa are shown on Friday, March 8, 2019. THE CANADIAN PRESS/Justin Tang

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪਰੈਲ ਮਹੀਨੇ ਵਿੱਚ ਮਹਾਂਮਾਰੀ ਕਾਰਨ ਹੋਏ ਪ੍ਰਭਾਵ ਸਦਕਾ ਅਰਥ ਵਿਵਸਥਾ ਵਿੱਚ ਇੱਕ ਮਹੀਨੇ ਦੇ ਅੰਦਰ ਆਉਣ ਵਾਲੀ ਸਭ ਤੋਂ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਜਿਸ ਵਿੱਚ ਮੁੱਢਲੇ ਅੰਦਾਜ਼ੇ ਅਨੁਸਾਰ ਮਈ ਵਿੱਚ ਸੁਧਾਰ ਹੋਣ ਦੀ ਆਸ ਹੈ।

ਮਾਰਚ ਮਹੀਨੇ ਵਿੱਚ 7.5 ਫੀਸਦੀ ਗਿਰਾਵਟ ਤੋਂ ਬਾਅਦ ਅਪਰੈਲ ਮਹੀਨੇ ਵਿੱਚ ਗ਼ੈਰ ਜ਼ਰੂਰੀ ਵਪਾਰ ਬੰਦ ਰਹਿਣ ਕਾਰਨ ਏਜੰਸੀ ਅਨੁਸਾਰ ਕੁੱਲ ਘਰੇਲੂ ਉਤਪਾਦ (GPD) ਵਿੱਚ 11.6 ਫੀਸਦੀ ਗਿਰਾਵਟ ਆਈ।

ਸਟੈਟਿਸਟਿਕਸ ਕੈਨੇਡਾ ਅਨੁਸਾਰ ਮਈ ਮਹੀਨੇ ਬਾਰੇ ਲਾਏ ਗਏ ਮੁੱਢਲੇ ਅੰਦਾਜ਼ੇ ਅਨੁਸਾਰ 3 ਫੀਸਦੀ ਦਾ ਵਾਧਾ ਹੁੰਦਾ ਦੇਖਿਆ ਜਾ ਸਕਦਾ ਹੈ ਪਰ ਇਸ ਨੂੰ ਜੁਲਾਈ ਦੇ ਅੰਤ ਵਿੱਚ ਸੋਧਿਆ ਅਤੇ ਤਿਆਰ ਕੀਤਾ ਜਾਵੇਗਾ।

ਫਾਈਨੈਂਸ਼ਲ ਮਾਰਕਿਟ ਦੀ ਡਾਟਾ ਫਰਮ ਰੈਫੀਨਿਟੀਵ ਮੁਤਾਬਕ ਅਰਥ ਸ਼ਾਸਤਰੀਆਂ ਵੱਲੋਂ ਅਪਰੈਲ ਵਿੱਚ ਅਰਥ ਵਿਵਸਥਾ ਵਿਚ 13 ਫੀਸਦੀ ਗਿਰਾਵਟ ਆਉਣ ਦਾ ਅੰਦਾਜ਼ਾ ਲਾਇਆ ਗਿਆ ਸੀ।

ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਲਈ ਜ਼ਿਆਦਾਤਰ ਫੈਕਟਰੀਆਂ ਬੰਦ ਰਹੀਆਂ ਜਿਸ ਕਾਰਨ ਅਪਰੈਲ ਵਿੱਚ ਉਤਪਾਦਨ 22.5 ਫੀਸਦੀ ਘੱਟ ਦੇਖਣ ਨੂੰ ਮਿਲਿਆ।

ਮਾਰਚ ਮਹੀਨੇ ਵਿੱਚ ਜਿੱਥੇ ਰਿਹਾਇਸ਼ ਅਤੇ ਖਾਣ ਪੀਣ ਦੀਆਂ ਸੇਵਾਵਾਂ ਦੇ ਖੇਤਰ ਦੇ ਨਤੀਜਿਆਂ ਵਿੱਚ 37.1 ਫੀਸਦੀ ਗਿਰਾਵਟ ਦੇਖਣ ਨੂੰ ਮਿਲੀ ਉੱਥੇ ਹੀ ਅਪਰੈਲ ਵਿੱਚ 42.4 ਫੀਸਦੀ ਗਿਰਾਵਟ ਨਜ਼ਰ ਆਈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link