16.19C Vancouver
ADS

May 8, 2020 2:04 PM -

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪਰੈਲ ਵਿੱਚ ਲਗਭਗ 2 ਮਿਲੀਅਨ ਲੋਕ ਬੇਰੁਜ਼ਗਾਰ ਹੋਏ

Share On
statistics-canada-says-nearly-two-million-jobs-lost-in-april
Workers get set to pour cement from a truck at the GO train station in Oakville, Ont., Tuesday, Jan.28, 2020. THE CANADIAN PRESS/Richard Buchan

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪਰੈਲ ਮਹੀਨੇ ਵਿੱਚ ਕੈਨੇਡਾ ਵਿੱਚ ਲੱਗਭੱਗ 2 ਮਿਲੀਅਨ ਲੋਕ ਬੇਰੁਜ਼ਗਾਰ ਹੋ ਗਏ ਹਨ।

ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਲਈ ਗੈਰ ਜ਼ਰੂਰੀ ਸੇਵਾਵਾਂ ਅਤੇ ਵਪਾਰਾਂ ਨੂੰ ਆਪਣੇ ਦਰਵਾਜ਼ੇ ਬੰਦ ਕਰਨੇ ਪਏ ਸਨ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਨੌਕਰੀਆਂ ਗਈਆਂ ਹਨ।

1,993,800 ਦੇ ਅੰਕੜੇ ਵਿੱਚ ਮਾਰਚ ਮਹੀਨੇ ਵਿੱਚ ਗਈਆਂ ਇੱਕ ਮਿਲੀਅਨ ਨੌਕਰੀਆਂ ਅਤੇ ਉਹ ਵਿਅਕਤੀ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਕੰਮ ਕਰਣ ਦੇ ਘੰਟਿਆਂ ਅਤੇ ਤਨਖ਼ਾਹਾਂ ਵਿੱਚ ਕਟੌਤੀ ਦੇਖਣ ਨੂੰ ਮਿਲੀ।

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਮਹਾਂਮਾਰੀ ਕਾਰਣ ਬੇਰੁਜ਼ਗਾਰੀ ਦੀ ਦਰ ਅਪਰੈਲ ਵਿੱਚ 13.0 ਫੀਸਦੀ ਤੱਕ ਪਹੁੰਚ ਗਈ ਜਦ ਕਿ ਮਾਰਚ ਵਿੱਚ ਇਹ 7.8 ਫ਼ੀਸਦੀ ਸੀ।

ਨੌਕਰੀਆਂ ਵਿਚ ਵੱਡੀ ਕਟੌਤੀ ਸਰਵਿਸ ਖੇਤਰ ਤੋਂ ਇਲਾਵਾ ਕੰਸਟਰਕਸ਼ਨ ਅਤੇ ਉਤਪਾਦਨ ਦੇ ਖੇਤਰਾਂ ਵਿੱਚ ਵੀ ਦੇਖਣ ਨੂੰ ਮਿਲੀ।

ਫਾਈਨੈਂਸ਼ਲ ਮਾਰਕੀਟ ਡਾਟਾ ਫਰਮ ਰਫਿਨਿਟੀਵ ਮੁਤਾਬਕ ਅਰਥਸ਼ਾਸਤਰੀਆਂ ਦਾ ਅੰਦਾਜ਼ਾ ਸੀ ਕਿ 4 ਮਿਲੀਅਨ ਲੋਕ ਬੇਰੁਜ਼ਗਾਰ ਹੋਣਗੇ ਅਤੇ ਬੇਰੁਜ਼ਗਾਰੀ ਦੀ ਦਰ 18 ਫੀਸਦੀ ਤੱਕ ਪਹੁੰਚ ਜਾਵੇਗੀ।

ਬੇਰੁਜ਼ਗਾਰੀ ਦੀ ਦਰ 17.8 ਫੀਸਦੀ ਹੋ ਸਕਦੀ ਸੀ ਜੇ ਏਜੰਸੀ ਦੇ ਲੇਬਰ ਫੋਰਸ ਸਰਵੇਖਣ ਵਿੱਚ ਉਨ੍ਹਾਂ 1.1 ਮਿਲੀਅਨ ਵਿਅਕਤੀਆਂ ਨੂੰ ਵੀ ਗਿਣਿਆ ਜਾਂਦਾ ਜਿਨ੍ਹਾਂ ਨੇ ਘੱਟ ਨੌਕਰੀਆਂ ਕਾਰਣ ਰੁਜ਼ਗਾਰ ਦੀ ਭਾਲ ਬੰਦ ਕਰ ਦਿੱਤੀ ਸੀ।


Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link