10.59C Vancouver
ADS

Mar 27, 2024 3:16 PM - The Canadian Press

ਕੈਨੇਡਾ ਨੇ ਜਨਸੰਖਿਆ ਵਿਚ ਵਾਧੇ ਦਾ ਇੱਕ ਨਵਾਂ ਰਿਕਾਰਡ ਕੀਤਾ ਦਰਜ

Share On
statistics-canada-says-population-growth-rate-in-2023-was-highest-since-1957
The agency says the population grew 3.2 per cent, its fastest pace since 1957 when it grew 3.3 per cent.(Photo: The Canadian Press)

ਕੈਨੇਡਾ ਨੇ ਜਨਸੰਖਿਆ ਵਿਚ ਵਾਧੇ ਦਾ ਇੱਕ ਨਵਾਂ ਰਿਕਾਰਡ ਦਰਜ ਕੀਤਾ ਹੈ। ਸਟੈਟਿਸਟਿਕਸ ਕੈਨੇਡਾ ਵਲੋਂ ਬੁੱਧਵਾਰ ਨੂੰ ਜਾਰੀ ਰਿਪੋਰਟ ਅਨੁਸਾਰ, ਪਿਛਲੇ ਸਾਲ ਕੈਨੇਡਾ ਦੀ ਜਨਸੰਖਿਆ ਵਿਚ 1.3 ਮਿਲੀਅਨ ਦਾ ਵਾਧਾ ਹੋਇਆ, ਜੋ ਕਿ ਐਸਟੋਨੀਆ ਦੀ ਆਬਾਦੀ ਦੇ ਬਰਾਬਰ ਦਾ ਵਾਧਾ ਹੈ।

ਇਸ ਵਾਧੇ ਨਾਲ ਕੈਨੇਡਾ ਦੀ ਆਬਾਦੀ 40.8 ਮਿਲੀਅਨ ਹੋ ਗਈ ਹੈ। 1957 ਤੋਂ ਬਾਅਦ ਇਹ ਕਿਸੇ ਸਾਲ ਵਿਚ ਸਭ ਤੋਂ ਤੇਜ਼ ਵਾਧਾ ਹੈ। 1 ਜਨਵਰੀ 2024 ਨੂੰ ਕੈਨੇਡਾ ਦੀ ਆਬਾਦੀ 40,769,890 ਦਰਜ ਕੀਤੀ ਗਈ।

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਆਬਾਦੀ ਵਿਚ ਜ਼ਿਆਦਾਤਰ ਵਾਧਾ ਪਿਛਲੇ ਸਾਲ ਅਸਥਾਈ ਇਮੀਗ੍ਰੇਸ਼ਨ ਕਾਰਨ ਹੋਇਆ। ਫੈਡਰਲ ਏਜੰਸੀ ਨੇ ਕਿਹਾ ਕਿ ਅਸਥਾਈ ਇਮੀਗ੍ਰੇਸ਼ਨ ਤੋਂ ਬਿਨਾਂ ਕੈਨੇਡਾ ਦੀ ਆਬਾਦੀ ਦੀ ਵਾਧਾ ਦਰ 1.2 ਫੀਸਦੀ ਹੋਣੀ ਸੀ, ਜੋ ਹੁਣ 3.2 ਫੀਸਦੀ ਦਰ ਨਾਲ ਵਧੀ ਹੈ। ਹਾਲਾਂਕਿ, ਸਰਕਾਰ ਵਲੋਂ ਅਸਥਾਈ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਲਏ ਗਏ ਫੈਸਲੇ ਨਾਲ ਭਵਿੱਖ ਵਿਚ ਆਬਾਦੀ ਵਿਚ ਵਾਧਾ ਸਲੌ ਹੋਣ ਦੀ ਉਮੀਦ ਹੈ।

ਕੈਨੇਡਾ ਪਹਿਲੀ ਵਾਰ ਨਵੇਂ ਆਉਣ ਵਾਲੇ ਅਸਥਾਈ ਨਿਵਾਸੀ ਦੀ ਗਿਣਤੀ ਲਈ ਲਿਮਟ ਸੈੱਟ ਕਰਨ ਜਾ ਰਿਹਾ ਹੈ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਟਾਰਗੈਟ ਨੂੰ ਨਿਰਾਧਰਤ ਕਰਨ ਲਈ ਮਈ ਵਿਚ ਸੂਬਾ ਸਰਕਾਰਾਂ ਨਾਲ ਮੀਟਿੰਗ ਕਰਨਗੇ। ਪਹਿਲੀ ਲਿਮਟ ਸਤੰਬਰ ਵਿਚ ਤੈਅ ਕੀਤੀ ਜਾਵੇਗੀ। ਇਹ ਇੰਟਰਨੈਸ਼ਨਲ ਸਟੂਡੈਂਟਸ ਦੇ ਨਾਲ-ਨਾਲ ਵਿਦੇਸ਼ੀ ਕਾਮਿਆਂ ਅਤੇ ਸ਼ਰਣ ਦੇ ਦਾਅਵੇਦਾਰਾਂ ’ਤੇ ਵੀ ਲਾਗੂ ਹੋਵੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link