18.99C Vancouver
ADS

Mar 19, 2025 4:17 PM - The Canadian Press

ਕੈਨੇਡਾ ਸਰਕਾਰ ਵਲੋਂ ਇਮੀਗ੍ਰੇਸ਼ਨ 'ਤੇ ਸ਼ਿਕੰਜਾ ਕੱਸਣ ਨਾਲ ਆਬਾਦੀ ਦੇ ਵਾਧੇ ਵਿਚ ਆਈ ਕਮੀ

Share On
statistics-canada-says-population-rose-to-41-528-680-at-jan-1-as-growth-slowed
The total number of people was up 63,382 compared with Oct. 1, 2024, for a quarterly growth rate of 0.2 per cent.(Photo: The Canadian Press)

ਕੈਨੇਡਾ ਸਰਕਾਰ ਵਲੋਂ ਇਮੀਗ੍ਰੇਸ਼ਨ 'ਤੇ ਸ਼ਿਕੰਜਾ ਕੱਸਣ ਨਾਲ ਦੇਸ਼ ਵਿਚ ਵੱਧਦੀ ਆਬਾਦੀ ਦੀ ਰਫ਼ਤਾਰ ਹੌਲੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, 31 ਦਸੰਬਰ ਨੂੰ ਖਤਮ ਹੋਈ ਚੌਥੀ ਤਿਮਾਹੀ ਵਿਚ ਕੈਨੇਡਾ ਦੀ ਆਬਾਦੀ ਵਿਚ 63,382 ਲੋਕ ਸ਼ਾਮਲ ਹੋਏ, ਜੋ 1 ਅਕਤੂਬਰ 2024 ਦੇ ਮੁਕਾਬਲੇ 0.2 ਫੀਸਦੀ ਦਾ ਵਾਧਾ ਹੈ ਪਰ 2020 ਦੀ ਕੋਵਿਡ ਮਹਾਂਮਾਰੀ ਤੋਂ ਬਾਅਦ ਸਭ ਤੋਂ ਹੌਲੀ ਰਫਤਾਰ ਹੈ ਜਦੋਂ ਯਾਤਰਾ ਸਬੰਧੀ ਪਾਬੰਦੀਆਂ ਲਗਾਈਆਂ ਗਈਆਂ ਸਨ। ਏਜੰਸੀ ਨੇ ਕਿਹਾ ਕਿ ਕੈਨੇਡਾ ਦੀ ਕੁੱਲ ਆਬਾਦੀ ਮੌਜੂਦਾ ਸਮੇਂ 41,528,680 ਹੈ।

ਉਥੇ ਹੀ, ਜੇ ਪਿਛਲੇ ਪੂਰੇ ਸਾਲ ਦਾ ਦੇਖੀਏ ਤਾਂ 2024 ਵਿਚ ਕੈਨੇਡਾ ਦੀ ਆਬਾਦੀ ਵਿਚ 744,324 ਲੋਕ ਸ਼ਾਮਲ ਹੋਏ। ਗੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 2025 ਅਤੇ 2026 ਦੋਵਾਂ ਵਿਚ ਆਬਾਦੀ ਦੀ ਰਫ਼ਤਾਰ ਹੋਰ ਹੌਲੀ ਕਰਨ ਵਾਲੇ ਉਪਾਵਾਂ ਦਾ ਐਲਾਨ ਕੀਤਾ ਸੀ।

ਇਸ ਵਿਚਕਾਰ ਉਦਯੋਗ ਸਮੂਹ ਨੇ ਚਿਤਾਵਨੀ ਦਿੱਤੀ ਹੈ ਕਿ ਇਮੀਗ੍ਰੇਸ਼ਨ ਦੀ ਰਫ਼ਤਾਰ ਸਲੌ ਹੋਣ ਨਾਲ ਲੇਬਰ ਦੀ ਉਪਲੱਬਧਤਾ ਪ੍ਰਭਾਵਿਤ ਹੋ ਸਕਦੀ ਹੈ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਮਰੀਕਾ ਵਲੋਂ ਟੈਰਿਫ ਲਗਾਏ ਜਾਣ ਨਾਲ ਉਪਭੋਗਤਾ ਅਤੇ ਕਾਰੋਬਾਰੀ ਭਾਵਨਾ 'ਤੇ ਪਹਿਲਾਂ ਹੀ ਅਸਰ ਪੈਣਾ ਸ਼ੁਰੂ ਹੋ ਗਿਆ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link