15.9C Vancouver
ADS

May 29, 2020 8:31 PM -

ਜੀ.ਡੀ.ਪੀ. 'ਚ ਪਹਿਲੀ ਤਿਮਾਹੀ ਦੌਰਾਨ ਵੱਡੀ ਗਿਰਾਵਟ

Share On
statistics-canada-says-quarter-1-gdp-worst-showing-since-2009
Statistics Canada building and signs are pictured in Ottawa on Wednesday, July 3, 2019. Statistics Canada is expected to report today that economic growth swung negative in March and the first quarter as a whole due to the COVID-19 pandemic. THE CANADIAN PRESS/Sean Kilpatrick

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਦੇਸ਼ ਦੀ ਜੀ.ਡੀ.ਪੀ. (ਗ੍ਰਾਸ ਡੋਮੈਸਟਿਕ ਪ੍ਰੋਡਕਟ) 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਤਾਜ਼ਾ ਅੰਕੜੇ ਸਾਲ 2009 ਤੋਂ ਹੁਣ ਤੱਕ ਦੇ ਸਭ ਤੋਂ ਵੱਡੀ ਗਿਰਾਵਟ ਦਰਜ ਕਰਨ ਵਾਲੇ ਦੱਸੇ ਗਏ ਹਨ।

ਸਾਲ ਦੇ ਪਹਿਲੇ ਕੁਆਟਰ ਦੇ ਅੰਕੜੇ ਸਾਂਝੇ ਕੀਤੇ ਗਏ ਹਨ। ਕੋਵਿਡ-19 ਪੈਂਡੇਮਿਕ ਦਰਮਿਆਨ ਦੇਸ਼ ਦੇ ਬਹੁਤੇ ਵਪਾਰਾਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ।

ਵੱਡੀ ਗਿਣਤੀ 'ਚ ਵਰਕਰਾਂ ਨੂੰ ਵੀ ਲੇਆਫ ਕੀਤਾ ਗਿਆ ਸੀ। ਸਾਲ ਦੇ ਪਹਿਲੇ ਤਿੰਨ ਮਹੀਨਿਆਂ ਦਰਮਿਆਨ, ਇਕਾਨਮੀ 'ਚ ਸਾਲਾਨਾ 8.2% ਦੀ ਦਰ 'ਤੇ ਗਿਰਾਵਟ ਦਰਜ ਕੀਤੀ ਗਈ ਹੈ।

ਮਾਰਚ ਮਹੀਨੇ 'ਚ ਜੀ.ਡੀ.ਪੀ. 'ਚ 7.2% ਦੀ ਦਰ 'ਤੇ ਗਿਰਾਵਟ ਦਰਜ ਕੀਤੀ ਗਈ ਸੀ।

ਹਾਲਾਂਕਿ ਬੀ.ਐਮ.ਓ. ਚੀਫ ਇਕਾਨਮਿਸਟ, ਡਗਲਸ ਪੋਰਟਰ ਦਾ ਕਹਿਣਾ ਹੈ ਕਿ ਆਸਾਰ ਹਨ ਕਿ ਇਹ ਅੰਕੜੇ ਕੋਵਿਡ-19 ਦਰਮਿਆਨ ਦੇ ਦੇਸ਼ ਦੇ ਹਰ ਨਾਗਰਿਕ ਦੇ ਤਜਰਬੇ ਸਾਂਝੇ ਨਹੀਂ ਕਰਦੇ।

ਮਾਹਿਰਾਂ ਦਾ ਕਹਿਣਾ ਹੈ ਕਿ ਆਉਂਦੇ ਅੰਕੜੇ ਇਸ ਤੋਂ ਵੀ ਵਧੇਰੇ ਨਿਰਾਸ਼ਾਜਨਕ ਰਹਿ ਸਕਦੇ ਹਨ, ਜਦ ਪੈਂਡੇਮਿਕ ਦੇ ਹੋਰ ਗੰਭੀਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ।


Latest news

bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link