12.72C Vancouver
ADS

Nov 8, 2024 2:40 PM - The Canadian Press

ਸਟੈਟਿਸਟਿਕਸ ਕੈਨੇਡਾ ਜਾਰੀ ਕਰੇਗਾ ਅਕਤੂਬਰ ਮਹੀਨੇ ਦੀਆਂ ਨੌਕਰੀਆਂ ਦੀ ਰਿਪੋਰਟ

Share On
statistics-canada-to-release-october-jobs-report-today
The Bank of Canada, which lowered its policy interest rate by 1.25 percentage points since June, now says it wants to see the economy rebound.(Photo: The Canadian Press)

ਕੈਨੇਡੀਅਨ ਆਰਥਿਕਤਾ ਨੇ ਅਕਤੂਬਰ ਵਿਚ ਮਹਿਜ 14,500 jobs ਸ਼ਾਮਲ ਕੀਤੀਆਂ ਹਨ। ਬੈਂਕ ਔਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ 4 ਦੌਰ ਦੀ ਕਟੌਤੀ ਦੇ ਬਾਵਜੂਦ ਕਾਰੋਬਾਰੀ ਨਿਵੇਸ਼ ਅਤੇ ਭਰਤੀ ਵਿਚ ਰਫਤਾਰ ਤੇਜ਼ ਨਹੀਂ ਹੋਈ, ਜਦੋਂ ਕਿ ਰਿਕਾਰਡ ਇਮੀਗ੍ਰੇਸ਼ਨ ਦੇ ਚੱਲਦੇ ਲੇਬਰ ਫੋਰਸ ਵੀ ਵੱਡੀ ਗਿਣਤੀ ਵਿਚ ਉਪਲਬਧ ਹੈ। ਸਟੈਟਿਸਟਿਕਸ ਕੈਨੇਡਾ ਨੇ ਸ਼ੁੱਕਰਵਾਰ ਜਾਰੀ ਰਿਪੋਰਟ ਵਿਚ ਕਿਹਾ ਕਿ ਬੇਰੁਜ਼ਗਾਰੀ ਦਰ ਅਜੇ ਵੀ 34 ਮਹੀਨਿਆਂ ਦੇ ਉੱਚ ਪੱਧਰ 6.5 ਫੀਸਦੀ 'ਤੇ ਬਣੀ ਹੋਈ ਹੈ, ਸਤੰਬਰ ਵਿਚ ਵੀ ਇਹ ਇਸੇ ਪੱਧਰ 'ਤੇ ਸੀ।

ਸਟੈਟਿਸਟਿਕਸ ਡਿਪਾਰਟਮੈਂਟ ਮੁਤਾਬਕ, ਪਿਛਲੇ ਸਾਲ ਤੋਂ ਕੈਨੇਡਾ ਦੀ ਲੇਬਰ ਫੋਰਸ ਵਿਚ 2.4 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਨਾਲ ਅਰਥਚਾਰੇ ਵਿਚ ਕਾਮਿਆਂ ਦਾ ਹੜ੍ਹ ਆਇਆ ਹੈ ਪਰ ਰੁਜ਼ਗਾਰ ਦਰ ਵਿਚ ਲਗਾਤਾਰ ਕਮੀ ਆ ਰਹੀ ਹੈ।

ਬੈਂਕ ਆਫ ਕੈਨੇਡਾ ਦੇ ਗਵਰਨਰ ਟਿਫ ਮੈਕਲੇਮ ਨੇ ਕਿਹਾ ਸੀ ਕਿ ਜੇ ਅਰਥਵਿਵਸਥਾ ਤੇ ਰੁਜ਼ਗਾਰ ਨੂੰ ਵਧਾਉਣ ਲਈ ਵਿਆਜ ਦਰਾਂ ਵਿਚ ਕਟੌਤੀ ਦੀ ਲੋੜ ਹੋਈ ਤਾਂ ਬੈਂਕ ਅੱਗੇ ਵੀ ਇਸ 'ਤੇ ਵਿਚਾਰ ਕਰੇਗਾ, ਸੈਂਟਰਲ ਬੈਂਕ ਦੀ ਅਗਲੀ ਬੈਠਕ 11 ਦਸੰਬਰ ਨੂੰ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਬੈਂਕ ਆਫ ਕੈਨੇਡਾ ਕੀ ਫੈਸਲਾ ਲੈਂਦਾ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link