12.56C Vancouver
ADS

Aug 25, 2020 6:53 PM -

ਸਟੈਟਿਸਟਿਕਸ ਕੈਨੇਡਾ ਦੇ ਸਰਵੇਖਣ ਮੁਤਾਬਕ ਕਈ ਕਨੇਡੀਅਨ ਕੋਵਿਡ-19 ਦੀ ਵੈਕਸੀਨ ਨੂੰ ਲੈਕੇ ਚਿੰਤਤ

Share On
stats-canada-survey-suggests-some-canadians-worried-about-safety-of-covid-19-vaccine
Chief Public Health Officer Theresa Tam responds to a question during a news conference Tuesday August 25, 2020 in Ottawa. THE CANADIAN PRESS/Adrian Wyld

ਸਟੈਟਿਸਟਿਕਸ ਕੈਨੇਡਾ ਦੇ ਇੱਕ ਨਵੇਂ ਸਰਵੇਖਣ ਮੁਤਾਬਕ, ਜਿੱਥੇ ਜ਼ਿਆਦਾਤਰ ਕੈਨੇਡਾ ਵਾਸੀ ਕੋਵਿਡ-19 ਦੀ ਵੈਕਸੀਨ ਆਉਣ 'ਤੇ ਇਸ ਨੂੰ ਲੈਣਗੇ, ਹੋ ਸਕਦਾ ਹੈ ਕਿ 10 ਵਿੱਚੋਂ ਇੱਕ ਤੋਂ ਵੱਧ ਕਨੇਡੀਅਨ ਇਸ ਵੈਕਸੀਨ ਨੂੰ ਲੈਣ ਤੋਂ ਇਨਕਾਰ ਕਰ ਦੇਣ।

ਇਹ ਸਰਵੇਖਣ ਉਸ ਵੇਲੇ ਕਰਵਾਇਆ ਗਿਆ ਹੈ ਜਦ ਪੂਰੇ ਵਿਸ਼ਵ ਵਿੱਚ ਸਰਕਾਰਾਂ ਇਸ ਮਰਜ਼ ਦੀ ਵੈਕਸੀਨ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਅਜੇ ਤੱਕ ਇਸ ਵਾਇਰਸ ਕਾਰਣ ਕੈਨੇਡਾ ਵਿੱਚ 126,000 ਲੋਕ ਅਤੇ ਪੂਰੇ ਵਿਸ਼ਵ ਵਿੱਚ 23 ਮਿਲੀਅਨ ਤੋਂ ਵੀ ਵੱਧ ਲੋਕ ਪੀੜਿਤ ਹੋ ਚੁੱਕੇ ਹਨ।

ਵੈਕਸੀਨ ਲੈਣ ਤੋਂ ਇਨਕਾਰ ਕਰਨ ਵਾਲੇ ਲੋਕਾਂ ਵੱਲੋਂ ਪ੍ਰਮੁੱਖ ਤੌਰ 'ਤੇ ਵੈਕਸੀਨ ਦੇ ਮਾੜੇ ਪ੍ਰਭਾਵਾਂ ਬਾਰੇ ਚਿੰਤਾ ਵਿਅਕਤ ਕੀਤੀ ਗਈ, ਜਦ ਕਿ ਕੁਝ ਨੇ ਕਿਹਾ ਕਿ ਉਹ ਆਮ ਤੌਰ 'ਤੇ ਕਿਸੇ ਵੀ ਵੈਕਸੀਨ 'ਤੇ ਯਕੀਨ ਨਹੀਂ ਕਰਦੇ।

ਕੈਨੇਡਾ ਦੇ ਚੀਫ਼ ਪਬਲਿਕ ਹੈਲਥ ਅਫ਼ਸਰ ਡਾ. ਥੈਰੇਸਾ ਟੈਮ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਹਨਾਂ ਲੋਕਾਂ ਦੀਆਂ ਚਿੰਤਾਵਾਂ ਬਾਰੇ ਵੱਧ ਜਾਣਕਾਰੀ ਹਾਸਲ ਕਰਨ ਦੀ ਲੋੜ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹਨਾਂ ਕੋਲ ਸਹੀ ਫ਼ੈਸਲਾ ਕਰਨ ਲਈ ਵੈਕਸੀਨ ਨੂੰ ਮਾਨਤਾ ਮਿਲਣ ਦੀ ਪ੍ਰਕਿਰਿਆ ਬਾਰੇ ਲੋੜੀਂਦੀ ਜਾਣਕਾਰੀ ਹੈ।

ਉਹਨਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਵੈਕਸੀਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫ਼ੈਡਰਲ ਸਰਕਾਰ ਇਸ ਮਾਮਲੇ ਵਿੱਚ ਕੋਈ ਵੀ 'ਸ਼ੌਰਟ ਕੱਟ' ਨਹੀਂ ਲਵੇਗੀ।

ਟੈਮ ਨੇ ਕਿਹਾ ਕਿ ਵੈਕਸੀਨ ਦੇ ਸੰਬੰਧ ਵਿੱਚ ਫੈਲਾਈ ਜਾ ਰਹੀ ਗ਼ਲਤ ਜਾਣਕਾਰੀ ਬਾਰੇ ਉਹ ਚਿੰਤਤ ਹਨ।

ਉਹਨਾਂ ਕਿਹਾ ਕਿ ਇੰਟਰਨੈਟ ਅਤੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਇਹ ਸੁਨਿਸਚਿਤ ਕਰਨਾ ਚਾਹੀਦਾ ਹੈ ਕਿ ਅਜਿਹੀ ਕੋਈ ਵੀ ਗ਼ਲਤ ਜਾਣਕਾਰੀ ਆਮ ਜਨਤਾ ਤੱਕ ਨਾ ਪਹੁੰਚੇ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link