14.83C Vancouver
ADS

Feb 3, 2026 2:06 PM - Connect Newsroom - Ramandeep Kaur with files from The Canadian Press

ਸਾਬਕਾ ਪੀ.ਐੱਮ. ਸਟੀਫਨ ਹਾਰਪਰ ਨੂੰ ਔਟਵਾ 'ਚ ਕੀਤਾ ਜਾਵੇਗਾ ਸਨਮਾਨਿਤ

Share On
stephen-harpers-official-prime-ministerial-portrait-to-be-unveiled-in-ottawa
Harper served as prime minister from February 2006 until November 2015, becoming one of Canada’s longest-serving Conservative leaders. (Photo: The Canadian Press)

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੂੰ ਸਨਮਾਨ ਦੇਣ ਵਜੋਂ ਅੱਜ ਡਾਊਨਟਾਊਨ ਔਟਵਾ ਵਿਚ ਸਰ ਜੌਨ ਏ. ਮੈਕਡੋਨਲਡ ਬਿਲਡਿੰਗ ਵਿਚ ਉਨ੍ਹਾਂ ਦੇ ਪੋਰਟਰੇਟ ਦਾ ਉਦਘਾਟਨ ਕੀਤਾ ਜਾਵੇਗਾ। ਇਹ ਸਮਾਗਮ ਹਾਰਪਰ ਦੇ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਦੀ 20ਵੀਂ ਵਰ੍ਹੇਗੰਢ ਮੌਕੇ 'ਤੇ ਰੱਖਿਆ ਗਿਆ ਹੈ। ਉਨ੍ਹਾਂ 6 ਫਰਵਰੀ 2006 ਨੂੰ ਕੈਨੇਡਾ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਹ ਹਰ ਕੈਨੇਡੀਅਨ ਪ੍ਰਧਾਨ ਮੰਤਰੀ ਲਈ ਇੱਕ ਪਰੰਪਰਾ ਹੈ।

ਪ੍ਰਧਾਨ ਮੰਤਰੀ ਮਾਰਕ ਕਾਰਨੀ ਇਸ ਖਾਸ ਸਮਾਗਮ ਮੌਕੇ ਮੌਜੂਦ ਰਹਿਣਗੇ। ਇਹ ਪੋਰਟਰੇਟ ਪ੍ਰਸਿੱਧ ਕੈਨੇਡੀਅਨ ਕਲਾਕਾਰ ਫਿਲ ਰਿਚਰਡਸ ਵਲੋਂ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਨੇ ਮਹਾਰਾਣੀ ਐਲਿਜ਼ਾਬੈਥ II ਦਾ ਡਾਇਮੰਡ ਜੁਬਲੀ ਪੋਰਟਰੇਟ ਵੀ ਬਣਾਇਆ ਸੀ। ਕੰਜ਼ਰਵੇਟਿਵ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਇਹ ਪੋਰਟਰੇਟ ਹੁਣ ਪਾਰਲੀਮੈਂਟ ਹਿੱਲ ਦੀ ਪ੍ਰਧਾਨ ਮੰਤਰੀਆਂ ਦੀ ਪੋਰਟਰੇਟ ਗੈਲਰੀ ਦਾ ਹਿੱਸਾ ਬਣੇਗਾ।

ਹਾਰਪਰ ਫਰਵਰੀ 2006 ਤੋਂ ਨਵੰਬਰ 2015 ਤੱਕ ਪ੍ਰਧਾਨ ਮੰਤਰੀ ਰਹੇ ਸਨ। ਉਨ੍ਹਾਂ ਦਾ ਕਾਰਜਕਾਲ ਕਈ ਵੱਡੇ ਬਦਲਾਵਾਂ ਲਈ ਜਾਣਿਆ ਜਾਂਦਾ ਹੈ, ਜਿਸ ਵਿਚ ਜੀ.ਐਸ.ਟੀ. ਨੂੰ ਘਟਾ ਕੇ 5 ਫੀਸਦੀ ਕਰਨਾ ਅਤੇ ਅਪਰਾਧ ਖਿਲਾਫ ਕੁਝ ਸਖ਼ਤ ਨੀਤੀਆਂ ਸ਼ਾਮਲ ਸਨ। 2008 ਵਿਚ ਉਨ੍ਹਾਂ ਰਿਹਾਇਸ਼ੀ ਸਕੂਲ ਲਈ ਕੈਨੇਡੀਅਨਜ਼ ਵੱਲੋਂ ਰਸਮੀ ਤੌਰ 'ਤੇ ਮੁਆਫੀ ਮੰਗੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link