11.35C Vancouver
ADS

Apr 4, 2025 7:21 PM - Connect Newsroom

ਕੈਨੇਡਾ ਅਤੇ ਅਮਰੀਕਾ ਦੇ ਸ਼ੇਅਰ ਬਜ਼ਾਰਾਂ 'ਚ ਟਰੰਪ ਟੈਰਿਫ ਕਾਰਨ ਭਾਰੀ ਗਿਰਾਵਟ

Share On
stock-markets-plunge-amid-trumps-tariffs-oil-and-gold-prices-drop
At the same time, the leading index of the American stock market, the Dow Jones, fell by more than 1,900 points during trading today.(Photo: The Canadian Press)

ਕੈਨੇਡੀਅਨ ਅਤੇ ਅਮਰੀਕੀ ਸਟਾਕ ਮਾਰਕੀਟ ਵਿਚ ਟਰੰਪ ਦੇ ਟੈਰਿਫ ਕਾਰਨ ਲਗਾਤਾਰ ਦੂਜੇ ਦਿਨ ਭਾਰੀ ਗਿਰਾਵਟ ਦਰਜ ਹੋਈ ਹੈ। ਟੋਰਾਂਟੋ ਸਟਾਕ ਐਕਸਚੇਂਜ ਦੇ S&P/TSX ਕੰਪੋਜ਼ਿਟ ਇੰਡੈਕਸ ਵਿਚ 1,000 ਤੋਂ ਵੱਧ ਅੰਕ ਯਾਨੀ 4.16 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। ਵੀਰਵਾਰ ਨੂੰ ਕੈਨੇਡੀਅਨ ਮਾਰਕੀਟ 3.8 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਈ ਸੀ, ਜੋ ਕੋਵਿਡ ਸਮੇਂ ਦੇ ਜੂਨ 2020 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ ਸੀ।

ਉਥੇ ਹੀ, ਅਮਰੀਕੀ ਸਟਾਕ ਮਾਰਕੀਟ ਦਾ ਪ੍ਰਮੁੱਖ ਇੰਡੈਕਸ ਡਾਓ ਜੋਨਸ ਅੱਜ ਕਾਰੋਬਾਰ ਦੌਰਾਨ 1,900 ਤੋਂ ਵੱਧ ਅੰਕ ਟੁੱਟਾ। ਹਾਲਾਂਕਿ, ਬਾਅਦ ਵਿਚ ਇਸ ਲੇਵਲ ਤੋਂ ਕੁਝ ਰਿਕਵਰੀ ਦੇਖਣ ਨੂੰ ਮਿਲੀ। ਇਸ ਵਿਚਕਾਰ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਕੇ 2021 ਤੋਂ ਬਾਅਦ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਈਆਂ ਹਨ।

ਉਥੇ ਹੀ, ਸ਼ੇਅਰ ਬਾਜ਼ਾਰ ਵਿਚ ਵਿਕਵਾਲੀ ਵਿਚਕਾਰ ਅਮਰੀਕਾ ਵਿਚ ਸਪਾਟ ਗੋਲਡ 1.9 ਫੀਸਦੀ ਡਿੱਗ ਕੇ $3,053 ਪ੍ਰਤੀ ਔਂਸ 'ਤੇ ਆ ਗਿਆ। ਵੀਰਵਾਰ ਨੂੰ ਇਹ $3,167 ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਿਆ ਸੀ। ਵਿਸ਼ਲੇਸ਼ਕਾਂ ਮੁਤਾਬਕ, ਨਿਵੇਸ਼ਕਾਂ ਨੇ ਸ਼ੇਅਰ ਬਾਜ਼ਾਰ ਵਿਚ ਹੋਏ ਨੁਕਸਾਨ ਦੀ ਭਰਪਾਈ ਲਈ ਕੁਝ ਸੋਨੇ ਦੇ ਭੰਡਾਰ ਨੂੰ ਵੇਚਿਆ ਹੈ।

Latest news

carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link