11.39C Vancouver
ADS

Nov 30, 2021 10:53 PM - The Canadian Press

ਬੀ.ਸੀ. ਦੇ ਸੈਂਟਰਲ ਕੋਸਟ 'ਚ ਅਗਲੇ 48 ਘੰਟੇ ਤੱਕ ਹੋਵੇਗੀ ਭਾਰੀ ਬਾਰਸ਼; ਕਈ ਹਾਈਵੇਆਂ 'ਤੇ ਆਵਾਜਾਈ ਪ੍ਰਭਾਵਿਤ

Share On
storm-expected-to-hit-later-today-and-last-into-tomorrow-could-be-the-most-intense-yet-for-the-central-coast-mike-farnworth
Officials are warning against non-essential travel as the forecast calls for heavy rainfall across large sections of southern and coastal British Columbia, including areas devastated by flooding and mudslides earlier this month. (Photo - BC Transportation/Twitter)

ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਅਤੇ ਸੌਲੀਸਿਟਰ ਜਨਰਲ ਮਾਈਕ ਫਾਰਨਵਰਥ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਦੇ ਕਈ ਇਲਾਕਿਆਂ 'ਚ ਅਗਲੇ 48 ਘੰਟੇ ਤਕ ਭਾਰੀ ਬਾਰਿਸ਼ ਹੋਣ ਜਾ ਰਹੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਦੇ ਪ੍ਰਭਾਵ ਨਵੰਬਰ ਦੇ ਮੱਧ 'ਚ ਹੋਏ ਨੁਕਸਾਨ ਤੋਂ ਘੱਟ ਰਹਿਣ ਦੀ ਆਸ ਹੈ ਪਰ ਇਸ ਦੇ ਇਕਯੂਮਲੇਟਿਵ ਪ੍ਰਭਾਵ ਭਿਆਨਕ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਬੇਹੱਦ ਜਰੂਰੀ ਹੈ ਕਿ ਇਸ ਮੌਸਮ 'ਚ ਯਾਤਰਾ ਤੋਂ ਬਚਾਅ ਕੀਤਾ ਜਾਵੇ।

ਫਾਰਨਵਰਥ ਨੇ ਕਿਹਾ ਕਿ ਸਰਕਾਰ ਹਰ ਮੁਮਕਿਨ ਕਦਮ ਚੁੱਕ ਰਹੀ ਹੈ ਤਾਂ ਜੋ ਸ਼ੈਲਟਰ, ਖਾਣਪੀਣ ਅਤੇ ਮੈਡੀਕੇਸ਼ਨ ਜਿਹੀ ਜਰੂਰੀ ਵਿਵਸਥਾ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਡਾਈਕਸ ਅਤੇ ਬੰਨਾ 'ਤੇ ਲਗਾਤਾਰ ਕੰਮ ਜਾਰੀ ਹੈ।

ਕਰਿਊਸ ਵੱਲੋਂ ਟਾਈਗਰ ਡੈਮ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਸੈਂਡ ਬੈਗ ਲਗਾਏ ਜਾ ਰਹੇ ਹਨ।

ਰੌਬ ਫਲੈਮਿੰਗ ਨੇ ਰਸਤਿਆਂ 'ਤੇ ਪੈਂਦੇ ਅੜਿੱਕੇ ਸੰਬੰਧੀ ਦਿੱਤੀ ਜਾਣਕਾਰੀ

ਬੀ.ਸੀ. ਦੇ ਟਰਾਂਸਪੋਰਟੇਸ਼ਨ ਅਤੇ ਇਨਫਰਾਸਟਰਕਚਰ ਮੰਤਰੀ ਰੌਬ ਫਲੈਮਿੰਗ ਨੇ ਜਾਣਕਾਰੀ ਦਿੱਤੀ ਹੈ ਕਿ ਪੈਂਬਰਟਨ ਅਤੇ ਅਤੇ ਲੀਲੋਏਟ ਵਿਚਾਲੇ ਅੱਜ ਸ਼ਾਮ 4 ਵਜੇ ਤੋਂ ਹਾਈਵੇਅ 99 'ਤੇ ਆਵਾਜਾਈ ਬੰਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਰਸਤੇ ਖੁੱਲ੍ਹੇ ਹਨ ਉਸ 'ਤੇ ਵੀ ਆਵਾਜਾਈ 'ਚ ਅੜਿੱਕੇ ਪੇਸ਼ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਵਿਗੜਦੇ ਮੌਸਮ 'ਚ ਬੈਲਾਕੂਲਾ ਦੀ ਯਾਤਰਾ ਜੋਖਿਮ ਭਰੀ ਸਾਬਿਤ ਹੋ ਸਕਦੀ ਹੈ ਅਤੇ ਜੇਕਰ ਬੇਹੱਦ ਜਰੂਰੀ ਨਾ ਹੋਵੇ ਤਾਂ ਇਸ ਇਲਾਕੇ ਦੀ ਯਾਤਰਾ ਤੋਂ ਬਚਾਅ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਕੱਲ ਹਾਈਵੇਅ 3 ਅਤੇ 99 ਨੂੰ ਖੋਲ੍ਹਿਆ ਗਿਆ ਸੀ ਪਰ ਅੱਜ ਫਿਰ ਤੋਂ ਇਨ੍ਹਾਂ ਰਸਤਿਆਂ 'ਤੇ ਅੜਿੱਕੇ ਪੇਸ਼ ਆ ਰਹੇ ਹਨ।

ਇਨ੍ਹਾਂ ਦੋਵਾਂ ਰਸਤਿਆਂ 'ਤੇ ਸਿਰਫ ਜਰੂਰੀ ਯਾਤਰਾ ਦੀ ਇਜਾਜਤ ਹੈ।

ਹਾਈਵੇਅ 1 ਨੂੰ ਚਿਲਿਵੈਕ ਅਤੇ ਐਬਟਸਫੋਰਡ ਵਿਚਾਲੇ ਅਤੇ ਪੌਪਕਮ ਤੇ ਹੋਪ ਵਿਚਾਲੇ ਬੰਦ ਕੀਤਾ ਗਿਆ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link