14.6C Vancouver
ADS

Sep 9, 2021 7:29 PM -

ਵਿਕਟੋਰੀਆ 'ਚ ਗ੍ਰਿਫਤਾਰ ਕੀਤੇ ਵਿਅਕਤੀ ਤੋਂ ਵੱਡੀ ਗਿਣਤੀ 'ਚ ਡਰੱਗਸ ਤੇ ਕੈਸ਼ ਬਰਾਮਦ; ਪੁਲਿਸ ਅਨੁਸਾਰ ਲੋਅਰ ਮੇਨਲੈਂਡ ਸੰਗਠਿਤ ਅਪਰਾਧ ਨਾਲ ਜੁੜੇ ਤਾਰ

Share On
strike-force-arrests-one-and-seizes-cash-drugs-and-vehicle-in-operation
Police say they seized nearly 350 grams of cocaine, more than 260 grams of methamphetamine, nearly 100 grams of fentanyl and nearly 22,000 dollars in cash. (Photo - Victoria police/Twitter)

ਵਿਕਟੋਰੀਆ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਬੀਤੇ ਹਫ਼ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਸੰਬੰਧ ਲੋਅਰ ਮੇਨਲੈਂਡ ਦੇ ਸੰਗਠਿਤ ਅਪਰਾਧਿਕ ਗਰੁੱਪਸ ਦੇ ਨਾਲ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਨਾਲ ਜੁੜੀ ਡਰੱਗ ਤਸਕਰੀ ਦੀ ਜਾਂਚ ਜੁਲਾਈ ਤੋਂ ਜਾਰੀ ਸੀ।

1 ਸਿਤੰਬਰ ਨੂੰ ਰਾਤ ਕਰੀਬ 11.30 ਵਜੇ ਪੁਲਿਸ ਨੇ ਸੂਕ ਰੋਡ ਦੇ 4700 ਬਲੌਕ 'ਚ ਇੱਕ ਵਾਹਨ ਨੂੰ ਰੋਕਿਆ ਸੀ ਅਤੇ ਇਸ ਦੌਰਾਨ ਗੱਡੀ ਵਿੱਚੋਂ ਕੈਸ਼ ਅਤੇ ਡਰੱਗਸ ਮਿਲੇ।

ਗੱਡੀ ਨੂੰ ਵੀ ਜਬਤ ਕਰ ਲਿਆ ਗਿਆ।

ਪੁਲਿਸ ਅਨੁਸਾਰ ਗੱਡੀ ਵਿੱਚੋਂ 350 ਗ੍ਰਾਮ ਕੋਕੇਨ, 260 ਗ੍ਰਾਮ ਤੋਂ ਵਧੇਰੇ ਮੈਥਮਫਿਟਾਮੀਨ, ਕਰੀਬ 100 ਗ੍ਰਾਮ ਫੈਂਟਾਨਿਲ ਅਤੇ ਕਰੀਬ $22,000 ਕੈਸ਼ ਮਿਲੇ।

ਬਰਾਮਦ ਹੋਈਆਂ ਡਰੱਗਸ ਦੀ ਕੀਮਤ ਕਰੀਬ $60,000 ਦੱਸੀ ਜਾ ਰਹੀ ਹੈ।

ਵਿਕਟੋਰੀਆ ਪੁਲਿਸ ਦਾ ਟਵੀਟ:

VicPD's Strike Force officers, working with the Greater Victoria Emergency Response team, arrested 1 man & seized fentanyl, cocaine, methamphetamine, more than $20,000 in cash & a vehicle after a months-long operation targeting drug trafficking.

https://vicpd.ca/2021/09/08/strike-force-arrests-one-and-seizes-cash-drugs-and-vehicle-in-operation/

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link