14.92C Vancouver
ADS

Jan 10, 2025 7:20 PM - Connect Newsroom

ਕੈਨੇਡਾ ਵਿੱਚ ਨੌਕਰੀਆਂ ਵਿੱਚ ਤੇਜ਼ੀ ਨਾਲ ਵਾਧਾ ਵਿਆਜ ਦਰਾਂ ਵਿੱਚ ਹੋਰ ਕਟੌਤੀ

Share On
strong-job-growth-in-canada-dampens-expectations-of-further-interest-rate-cuts
Statistics Canada said in a report released on Friday that the Canadian economy added 91,000 jobs in December, the largest monthly increase in the past two years. (Photo: The Canadian Press)

ਕੈਨੇਡਾ ਦੀ ਲੇਬਰ ਮਾਰਕੀਟ ਵਿਚ ਨੌਕਰੀਆਂ ਦੇ ਮਜਬੂਤ ਅੰਕੜੇ ਨੇ ਬੈਂਕ ਆਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ ਹੋਰ ਕਟੌਤੀ ਦੀ ਉਮੀਦ ਮੱਧਮ ਕਰ ਦਿੱਤੀ ਹੈ। ਸਟੈਟਿਸਟਿਕਸ ਕੈਨੇਡਾ ਨੇ ਸ਼ੁੱਕਰਵਾਰ ਨੂੰ ਜਾਰੀ ਰਿਪੋਰਟ ਵਿਚ ਦੱਸਿਆ ਕਿ ਦਸੰਬਰ ਵਿਚ ਕੈਨੇਡਾ ਦੀ ਅਰਥਵਿਵਸਥਾ ਵਿਚ 91,000 ਨੌਕਰੀਆਂ ਜੁੜੀਆਂ, ਜੋ ਪਿਛਲੇ ਦੋ ਸਾਲਾਂ ਵਿਚ ਸਭ ਤੋਂ ਵੱਡਾ ਮਹੀਨਾਵਾਰ ਉਛਾਲ ਹੈ।

ਇਸ ਦੇ ਨਾਲ ਹੀ ਬੇਰੁਜ਼ਗਾਰੀ ਦਰ 6.8 ਫੀਸਦੀ ਤੋਂ ਘੱਟ ਕੇ 6.7 ਫੀਸਦੀ ਹੋ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਕੈਨੇਡੀਅਨ ਆਰਥਿਕਤਾ ਨੇ ਬੈਂਕ ਆਫ ਕੈਨੇਡਾ ਦੇ ਮੁਦਰਾ ਨੀਤੀ ਵਿਚ ਢਿੱਲ ਦੇ ਮੁਤਾਬਕ, ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ, ਲੇਬਰ ਮਾਰਕੀਟ ਦੇ ਤਾਜ਼ਾ ਅੰਕੜਿਆਂ ਤੋਂ ਬਾਅਦ ਵਿੱਤੀ ਬਾਜ਼ਾਰ ਨੇ 29 ਜਨਵਰੀ ਨੂੰ ਹੋਣ ਵਾਲੀ ਬੈਂਕ ਆਫ ਕੈਨੇਡਾ ਦੀ ਅਗਲੀ ਬੈਠਕ ਵਿਚ ਇੱਕ ਹੋਰ ਕਟੌਤੀ ਦੀ ਸੰਭਾਵਨਾ ਨੂੰ ਘਟਾ ਦਿੱਤਾ ਹੈ।

ਉਥੇ ਹੀ, ਐਲਐਸਈਜੀ ਡਾਟਾ ਦਾ ਕਹਿਣਾ ਹੈ ਕਿ ਉਹ ਅਜੇ ਵੀ ਵਿਆਜ ਦਰਾਂ ਵਿਚ ਕਟੌਤੀ ਦੀ ਉਮੀਦ ’ਤੇ ਕਾਇਮ ਹੈ।

ਸੈਂਟਰਲ ਬੈਂਕ ਨੇ ਖੁਦ ਵੀ ਸੰਕੇਤ ਦਿੱਤਾ ਸੀ ਕਿ ਹੁਣ ਹਰ ਮੀਟਿੰਗ ਵਿਚ ਪਾਲਿਸੀ ਰੇਟ ਵਿਚ ਕਟੌਤੀ ਨਹੀਂ ਹੋਵੇਗੀ, ਬੈਂਕ ਦਾ ਕਹਿਣਾ ਸੀ ਕਿ ਮਹਿੰਗਾਈ ਦੇ ਕੰਟਰੋਲ ਵਿਚ ਰਹਿਣ ਦੇ ਨਾਲ-ਨਾਲ ਜੇ ਅਰਥਵਿਵਸਥਾ ਠੀਕ ਰਹੀ ਤਾਂ ਵਿਆਜ ਦਰਾਂ ਨੂੰ ਸਥਿਰ ਰਹਿਣ ਦਿੱਤਾ ਜਾ ਸਕਦਾ ਹੈ।

Latest news

trudeau-admits-canada-allowed-too-many-immigrants-during-pandemic-defends-immigration
Punjabi

ਕੋਰੋਨਾ ਦੌਰਾਨ ਇਮੀਗ੍ਰੇਸ਼ਨ ਨੀਤੀ ਵਿੱਚ ਸੰਤੁਲਨ ਨਹੀਂ ਬਣਾ ਸਕੇ: ਜਸਟਿਨ ਟਰੂਡੋ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫਿਨਲੈਂਡ ਵਿਚ ਹਾਲ ਹੀ ਵਿਚ ਇੱਕ ਪਬਲਿਕ ਫੋਰਮ ਦੌਰਾਨ ਆਪਣੀ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੰਨਿਆ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਲੇਬਰ ਦੀ ਘਾਟ ਨੂੰ ਪੂਰਾ ਕਰਨ ਦੇ ਚੱਕਰ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਉਮੀਦ ਨਾਲੋਂ ਜ਼ਿਆਦਾ ਪ੍ਰਵਾਸੀਆਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link