13.71C Vancouver
ADS

Oct 17, 2023 6:41 PM - The Canadian Press

ਵੈਨਕੂਵਰ ਆਈਲੈਂਡ ਸਣੇ ਕਈ ਖੇਤਰਾਂ ਲਈ ਤੇਜ਼ ਹਵਾਵਾਂ ਤੇ ਬਾਰਿਸ਼ ਦੀਆਂ ਚੇਤਾਵਨੀਆਂ ਜਾਰੀ

Share On
strong-winds-rain-warnings-issued-for-many-areas-including-vancouver-island
The River Forecast Centre has issued a high streamflow advisory for waterways on Vancouver Island, the Sunshine Coast and Howe Sound, warning of flows seen every two to five years.

ਵੈਨਕੂਵਰ ਆਈਲੈਂਡ, ਸੈਂਟਰਲ ਕੋਸਟ ਤੇ ਹੈਡਾ ਗਵਾਏ ਲਈ ਤੇਜ਼ ਹਵਾਵਾਂ ਤੇ ਬਾਰਿਸ਼ ਨੂੰ ਲੈ ਕੇ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

ਫੋਰਕਾਸਟਰਸ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਹਿੱਸਿਆਂ ਵਿੱਚ 200 ਮਿਲੀਮੀਟਰ ਤੱਕ ਬਾਰਸ਼ ਹੋ ਸਕਦੀ ਹੈ।

ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਕੈਨੇਡਾ ਦੁਆਰਾ ਮੰਗਲਵਾਰ ਸਵੇਰੇ ਜਾਰੀ ਕੀਤੀ ਗਈ ਬਾਰਿਸ਼ ਦੀ ਚੇਤਾਵਨੀ ਦੇ ਅਨੁਸਾਰ ਵੈਸਟ ਵੈਨਕੂਵਰ ਆਈਲੈਂਡ 'ਤੇ ਬੁੱਧਵਾਰ ਤੱਕ 180 ਤੋਂ 200 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।

ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਦਰੱਖਤਾਂ ਦੇ ਟਾਹਣੇ ਡਿੱਗ ਸਕਦੇ ਹਨ ਤੇ ਇਮਾਰਤਾਂ ਨੂੰ ਵੀ ਸੰਭਾਵਿਤ ਨੁਕਸਾਨ ਹੋ ਸਕਦਾ ਹੈ। ਕੋਸਟਲ ਵਸਨੀਕਾਂ ਨੂੰ ਬਿਜਲੀ ਦੀ ਸਪਲਾਈ ਠੱਪ ਹੋਣ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਰਿਵਰ ਫੋਰਕਾਸਟ ਸੈਂਟਰ ਨੇ ਹਾਈ ਸਟ੍ਰੀਮਫਲੋ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿੱਥੇ ਮੀਂਹ ਪੈਣ ਨਾਲ ਦਰਿਆਵਾਂ ਦਾ ਪੱਧਰ ਅਚਾਨਕ ਵੱਧ ਸਕਦਾ ਹੈ।

ਰਿਵਰ ਸੈਂਟਰ ਨੇ ਡਰਾਇਵਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸੜਕਾਂ ਦੀ ਸਥਿਤੀ ਪ੍ਰਤੀ ਸੁਚੇਤ ਰਹਿਣ ਅਤੇ ਹੜ੍ਹਾਂ ਵਾਲੇ ਰੋਡਵੇਜ਼ 'ਤੇ ਗੱਡੀ ਚਲਾਉਣ ਤੋਂ ਪ੍ਰਹੇਜ਼ ਕਰਨ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link