12.85C Vancouver
ADS

Jun 29, 2021 10:07 PM -

ਸਟਡੀ 'ਚ ਖੁਲਾਸਾ, ਕੈਨੇਡਾ 'ਚ ਕੋਵਿਡ-19 ਕਾਰਨ ਹੋਈਆਂ ਅਨੇਕਾਂ ਮੌਤਾਂ ਅਸਲ ਅੰਕੜਿਆਂ 'ਚ ਨਹੀਂ ਸ਼ਾਮਿਲ

Share On
study-of-deaths-related-to-the-covid-19-pandemic-estimates-the-number-of-deaths-could-be-much-higher-than-currently-reported-in-canada
People wait in line to receive a COVID-19 vaccine in Montreal, Saturday, June 19, 2021. THE CANADIAN PRESS/Graham Hughes

ਕੈਨੇਡਾ 'ਚ ਇੱਕ ਸਟਡੀ 'ਚ ਖੁਲਾਸਾ ਹੋਇਆ ਹੈ ਕਿ ਦੇਸ਼ 'ਚ ਕੋਵਿਡ-19 ਕਾਰਨ ਰਿਪੋਰਟ ਹੋਈਆਂ ਮੌਤਾਂ ਤੋਂ ਵਧੇਰੇ ਮੌਤਾਂ ਇਸ ਪੈਂਡੈਮਿਕ ਕਾਰਨ ਹੋਈਆਂ ਹੋ ਸਕਦੀਆਂ ਹਨ।

ਸਟਡੀ 'ਚ ਦੱਸਿਆ ਗਿਆ ਹੈ ਕਿ ਬਹੁਤ ਸਾਰੀਆਂ ਮੌਤਾਂ ਅਜਿਹੀਆਂ ਸਨ ਜੋ ਕਿ ਕੋਵਿਡ-19 ਸੰਬੰਧੀ ਮੌਤਾਂ 'ਚ ਰਿਪੋਰਟ ਨਹੀਂ ਹੋਈਆਂ।

ਰਾਇਲ ਸੋਸਾਈਟੀ ਆਫ ਕੈਨੇਡਾ ਦੀ ਕਮਿਸ਼ਨ ਕੀਤੀ ਇੱਕ ਸਟਡੀ 'ਚ ਸਾਹਮਣੇ ਆਇਆ ਹੈ ਕਿ ਬੀਤੇ ਸਾਲ ਫਰਵਰੀ ਅਤੇ ਨਵੰਬਰ ਵਿਚਾਲੇ 6,000 ਮੌਤਾਂ ਅਜਿਹੀਆਂ ਸਨ ਜੋ ਕਿ ਪੈਂਡੈਮਿਕ ਨਾਲ ਸੰਬੰਧਤ ਸਨ ਪਰ ਇਹਨਾਂ ਨੂੰ ਜਾਂ ਤਾਂ ਰਿਪੋਰਟ ਨਹੀਂ ਕੀਤਾ ਗਿਆ ਜਾਂ ਇਹਨਾਂ ਨੂੰ ਵਾਇਰਸ ਸੰਬੰਧੀ ਨਹੀਂ ਦੱਸਿਆ ਗਿਆ ਅਤੇ ਜਾਂ ਫਿਰ ਇਹਨਾਂ ਦੀ ਖੋਜ ਨਹੀਂ ਹੋਈ।

ਡਾ. ਤਾਰਾ ਮੋਰੀਆਰਟੀ (Dr. Tara Moriarty) ਨੇ ਇਸ ਸਟਡੀ ਨੂੰ ਲੀਡ ਕੀਤਾ ਸੀ ਅਤੇ ਉਨ੍ਹਾਂ ਕਿਹਾ ਕਿ ਮੌਤਾਂ ਦਾ ਅਸਲ ਅੰਕੜਾ ਰਿਪੋਰਟ ਹੋਈਆਂ ਮੌਤਾਂ ਤੋਂ ਦੁੱਗਣਾ ਵੀ ਰਿਹਾ ਹੋ ਸਕਦਾ ਹੈ।

ਇਸ ਸਟਡੀ 'ਚ ਦੱਸਿਆ ਗਿਆ ਹੈ ਕਿ ਕੋਵਿਡ-19 ਸੰਬੰਧੀ ਮੌਤਾਂ ਦੇ ਅੰਕੜੇ ਮੁੱਖ ਤੌਰ 'ਤੇ ਘੱਟ ਇੰਕਮ ਵਾਲੇ ਵਰਗ, ਵਧੇਰੀ ਆਬਾਦੀ ਵਾਲੇ ਇਲਾਕੇ, ਰੇਸ਼ੀਅਲਾਈਜ਼ਡ ਕਮਿਊਨਿਟੀਸ ਜਾਂ ਹਾਲ ਦੇ ਇਮੀਗ੍ਰੈਂਟਸ ਜਿਹੇ ਫੈਕਟਰਸ ਕਾਰਨ ਵਧੇਰੇ ਪ੍ਰਭਾਵਿਤ ਹੋਏ ਹੋ ਸਕਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link