29.7C Vancouver
ADS

Mar 6, 2024 7:31 PM - The Connect News

ਸੂਫੀ ਗਾਇਕ ਹੰਸ ਰਾਜ ਜਲੰਧਰ ਤੋਂ ਲੜ ਸਕਦੇ ਹਨ ਚੋਣ, ਹੁਸ਼ਿਆਰਪੁਰ ਤੋਂ ਵੀ ਭਾਜਪਾ ਉਮੀਦਵਾਰ ਦੀਆਂ ਕਿਆਸਅਰਾਈਆਂ

Share On
sufi-singer-hans-raj-may-contest-the-election-from-jalandhar-speculations-of-bjp-candidate-from-hoshiarpur-too
Hans Raj are originally from Jalandhar district. He started his political journey as a member of Shiromani Akali Dal. He also contested the 2009 Lok Sabha elections from Jalandhar but lost. (Photo:Facebook/Hans Raj Hans)

ਪੰਜਾਬ ਵਿਚ ਭਾਜਪਾ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਹੰਸ ਰਾਜ ਹੰਸ ਮੌਜੂਦਾ ਸਮੇਂ ਦਿੱਲੀ ਪੱਛਮੀ ਤੋਂ ਐੱਮ.ਪੀ. ਹਨ।

ਫਿਲਹਾਲ ਕਿਸੇ ਵੀ ਨੇਤਾ ਨੇ ਇਸ ’ਤੇ ਖੁੱਲ੍ਹ ਕੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹੰਸ ਰਾਜ ਮੂਲ ਰੂਪ ਤੋਂ ਜਲੰਧਰ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਹਨ। ਉਨ੍ਹਾਂ ਨੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਦੇ ਰੂਪ ਵਿਚ ਕੀਤੀ ਸੀ। 2009 ਦੀ ਲੋਕ ਸਭਾ ਚੋਣ ਵੀ ਉਹ ਜਲੰਧਰ ਤੋਂ ਲੜੇ ਸਨ ਪਰ ਹਾਰ ਗਏ। ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਉਹ 2019 ਵਿਚ ਦਿੱਲੀ ਪੱਛਮੀ ਤੋਂ ਲੋਕ ਸਭਾ ਚੋਣਾਂ ਜਿੱਤੇ ਸਨ।

ਓਧਰ, ਢੀਂਡਸਾ ਪਰਿਵਾਰ ਦੀ ਅਕਾਲੀ ਦਲ ਵਿਚ ਵਾਪਸੀ ਦੇ ਮੱਦੇਨਜ਼ਰ ਭਾਜਪਾ ਦੇ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਅਕਾਲੀ-ਭਾਜਪਾ ਵਿਚਕਾਰ ਗਠਜੋੜ ਹੋਣ ਦੀ ਉਮੀਦ ਜਤਾਈ ਹੈ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link