17.31C Vancouver
ADS

Nov 22, 2024 5:04 PM - Connect Newsroom

ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੁੜ ਤੋਂ ਭੇਜੀ ਚਿੱਠੀ

Share On
sukhbir-badal-again-writes-to-jathedar-sri-akal-takht-appeals-to-decide-on-tankhaiya-at-the-earliest
Sukhbir has said in a letter written to the Jathedar that he has resigned from the post of president and now he wants to appear before Sri Akal Takht Sahib like a humble Sikh and a decision should be taken soon.(Photo: Faceboo/Sukhbir Singh Badal)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਨ੍ਹਾਂ ਦਾ ਮਾਮਲਾ ਜਲਦ ਵਿਚਾਰੇ ਜਾਣ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਵਲੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ ਅਤੇ ਇਸ ਦਾ ਉਨ੍ਹਾਂ ਦੇ ਮਨ ’ਤੇ ਬੇਹੱਦ ਡੂੰਘਾ ਅਸਰ ਹੈ ਅਤੇ ਉਹ ਮੁੜ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਾ ਚਾਹੁੰਦੇ ਹਨ।

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਖੁਦ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪਹੁੰਚ ਕੇ ਆਪਣੇ ਮਾਮਲੇ ਨੂੰ ਜਲਦ ਵਿਚਾਰਨ ਦੀ ਅਪੀਲ ਕਰ ਚੁੱਕੇ ਹਨ। ਇਸ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਦੋਂ ਹੋਵੇਗੀ ਇਸ ਸਬੰਧੀ ਫੈਸਲਾ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕੀਤਾ ਜਾਵੇਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link