Aug 14, 2026 3:08 PM - Connect Newsroom - Ramandeep Kaur

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
ਉਹ ਹਮੇਸ਼ਾ ਲੋਕਾਂ ਲਈ ਖੜ੍ਹੇ ਰਹੇ ਅਤੇ ਕਿਹਾ ਕਿ ਸਾਰੇ ਧਰਮਾਂ ਅਤੇ ਭਾਈਚਾਰਿਆਂ ਨੂੰ ਖੁਸ਼ੀ ਨਾਲ ਰਹਿਣਾ ਚਾਹੀਦਾ ਹੈ। ਦੱਸ ਦੇਈਏ ਕਿ ਇਸ ਹਮਲੇ ਦੌਰਾਨ ਸੁਖਬੀਰ ਬਾਦਲ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦੇ ਸੱਜੇ ਹੱਥ 'ਤੇ ਸੱਟ ਲੱਗੀ ਸੀ। ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਤਿੰਨ ਟਾਂਕੇ ਲੱਗੇ।ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨੰਦੇੜ ਸ਼ਹਿਰ ਦੇ ਇੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।




