18.58C Vancouver
ADS

May 13, 2025 5:10 PM - Connect Newsroom

ਸੁਖਬੀਰ ਬਾਦਲ ਨੇ ਪਾਕਿਸਤਾਨ ਵਿਚ ਅੱਤਵਾਦ ਖਿਲਾਫ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਸ਼ਲਾਘਾ

Share On
sukhbir-badal-praises-pm-modi-for-taking-steps-against-terrorism-in-pakistan
At the same time, I praise Prime Minister Shri Narendra Modi ji for handling the entire situation diplomatically like a state leader.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਚ ਅੱਤਵਾਦ ਖਿਲਾਫ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਪਾਕਿਸਤਾਨ ਵਿਚ ਅੱਵਾਦੀਆਂ ਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਕਰਾਰੀ ਹਾਰ ਦੇਣ ’ਤੇ ਜਿੱਥੇ ਮੈਂ ਦੇਸ਼ ਵਾਸੀਆਂ ਖਾਸ ਤੌਰ ’ਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਨੂੰ ਵਧਾਈ ਦਿੰਦਾ ਹਾਂ।

ਉਥੇ ਹੀ ਸਾਰੀ ਸਥਿਤੀ ਨੂੰ ਕੂਟਨੀਤਕ ਢੰਗ ਨਾਲ ਰਾਜ ਨੇਤਾ ਵਾਂਗ ਨਜਿੱਠਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਸ਼ਲਾਘਾ ਕਰਦਾ ਹਾਂ।

ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਮੌਕਾਪ੍ਰਸਤ ਸਿਆਸੀ ਵਿਰੋਧੀ ਜਿਨ੍ਹਾਂ ਨੇ ਖੁਦ ਕਦੇ ਜੰਗ ਦਾ ਸੰਤਾਪ ਨਹੀਂ ਝੱਲਿਆ ਅਤੇ ਅੱਜ ਸੀਜ਼ਫਾਇਰ ਦੀ ਆਲੋਚਨਾ ਤੇ ਜੰਗ ਦੀ ਹਮਾਇਤ ਕਰ ਰਹੇ ਹਨ ਉਨ੍ਹਾਂ ਦੀ ਨਿੰਦਾ ਕਰਦਾ ਹਾਂ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link