13.43C Vancouver
ADS

Aug 29, 2024 5:06 PM - Connect Newsroom

ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ

Share On
sukhpal-singh-khaira-write-a-letter-to-speaker-kultar-singh-sandhawan
Khaira said that there is a similar law in Himachal, Gujarat, Rajasthan and now Uttarakhand, according to which an outsider cannot buy agricultural land or become a voter in the state.(Photo: Facebook/Sukhpal Singh Khaira)

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਸੂਬੇ ਤੋਂ ਬਾਹਰਲੇ ਬੰਦਿਆਂ ਨੂੰ ਵਾਹੀਯੋਗ ਜ਼ਮੀਨ ਖਰੀਦਣ ਅਤੇ ਵੋਟ ਬਣਾਉਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਪੱਤਰ ਵਿੱਚ ਕਿਹਾ ਕਿ 2 ਸਤੰਬਰ ਨੂੰ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਇਸ ਸਬੰਧੀ ਅਹਿਮ ਬਿੱਲ ਲਿਆਂਦਾ ਜਾਵੇ।

ਖਹਿਰਾ ਨੇ ਕਿਹਾ ਕਿ ਹਿਮਾਚਲ ਗੁਜਰਾਤ, ਰਾਜਸਥਾਨ ਅਤੇ ਹੁਣ ਉਤਰਾਖੰਡ ਵਿਚ ਵੀ ਅਜਿਹਾ ਹੀ ਕਾਨੂੰਨ ਹੈ ਜਿਸ ਅਨੁਸਾਰ ਕੋਈ ਬਾਹਰਲਾ ਬੰਦਾ ਸੂਬੇ ਵਿੱਚ ਨਾ ਵਾਹੀਯੋਗ ਜ਼ਮੀਨ ਖਰੀਦ ਸਕਦਾ ਹੈ ਅਤੇ ਨਾ ਹੀ ਵੋਟਰ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇ ਇਹ ਕਾਨੂੰਨ ਲਾਗੂ ਨਾ ਕੀਤਾ ਗਿਆ ਤਾਂ ਪੰਜਾਬੀ ਆਪਣੀ ਪਛਾਣ, ਮਾਂ ਬੋਲੀ ਤੇ ਸੱਭਿਆਚਾਰ ਗੁਆ ਬੈਠਣਗੇ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link