19.53C Vancouver
ADS

Jun 21, 2024 7:59 PM - Connect Newsroom

ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿਚ ਸ਼ਾਮਲ

Share On
sukhwinderpal-singh-garcha-joined-bjp
Sukhwinderpal Singh Garcha was associated with the Shiromani Akali Dal for the last two and a half decades.(Photo: Facebook/BJP Punjab)

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ।

ਸ਼ੁੱਕਰਵਾਰ ਨੂੰ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ। ਸੁਖਵਿੰਦਰਪਾਲ ਸਿੰਘ ਗਰਚਾ ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ।

ਉਹ 1996 ਵਿਚ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਨਾਲ ਜੁੜੇ ਸਨ। ਗੌਰਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਭਾਵੇਂ ਭਾਜਪਾ ਨੂੰ ਕੋਈ ਸੀਟ ਨਹੀਂ ਮਿਲੀ ਪਰ ਉਸ ਦੀਆਂ ਵੋਟਾਂ ਜ਼ਿਆਦਾਤਰ ਸੀਟਾਂ ਉੱਤੇ ਅਕਾਲੀ ਦਲ ਦੇ ਉਮੀਦਵਾਰਾਂ ਨਾਲੋਂ ਵੱਧ ਰਹੀਆਂ ਸਨ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link