Sep 27, 2024 1:03 PM - CONNECT NEWSROOM

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਹਨ। ਇਹ ਖਬਰ ਉਦੋਂ ਆਈ ਹੈ ਜਦੋਂ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਚੱਲ ਰਹੀਆਂ ਹਨ।
ਹਾਲਾਂਕਿ, ਪਾਰਟੀ ਨੇ ਅਸਤੀਫੇ ਦੀ ਗੱਲ ਤੋਂ ਟਾਲਾ ਵੱਟਦਿਆਂ ਇਸ ਨੂੰ ਅਫਵਾਹ ਦੱਸਿਆ ਹੈ। ਇਸ ਵਿਚਕਾਰ ਪੰਜਾਬ ਭਾਜਪਾ ਵਲੋਂ 30 ਸਤੰਬਰ ਨੂੰ ਮੀਟਿੰਗ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਵਿਚ ਭਾਜਪਾ ਦੇ ਹਲਕਾ ਇੰਚਾਰਜ ਵਿਜੇ ਰੂਪਾਨੀ ਦੀ ਅਗਵਾਈ ਵਿਚ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਚੱਲ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਉਹ ਪਾਰਟੀ ਦੇ ਪ੍ਰੋਗਰਾਮਾਂ ਵਿਚ ਸਰਗਰਮ ਨਹੀਂ ਹਨ। ਜਾਖੜ ਪੰਚਾਇਤ ਚੋਣਾਂ ਬਾਰੇ ਰਣਨੀਤੀ 'ਤੇ ਵਿਚਾਰ-ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ਵਿਚੋਂ ਵੀ ਗ਼ੈਰਹਾਜ਼ਰ ਰਹੇ।




