Sep 28, 2026 3:42 PM - Connect Newsroom - Jasmine Singh

ਪੰਜਾਬ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀਆਂ ਘਟਨਾਵਾਂ ਪਿੱਛੇ ਲੁਕੇ ਤੱਤਾਂ ਦੀ ਪਛਾਣ ਲਈ ਐਨ.ਆਈ.ਏ. ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਸ਼ਮੂਲੀਅਤ ਤੋਂ ਬਾਅਦ ਅਚਾਨਕ ਸਥਿਤੀ ਕਿਵੇਂ ਭੜਕ ਗਈ, ਇਹ ਜਾਂਚ ਦਾ ਵਿਸ਼ਾ ਹੈ।
ਉਹਨਾਂ ਨੇ ਕਿਹਾ ਕਿ ਇਹ ਇੱਕ ਗੰਭੀਰ ਗੱਲ ਹੈ ਤੇ ਇਸ ਪਿੱਛਲੀਆਂ ਬਾਹਰੀ ਜਾਂ ਅੰਦਰੂਨੀ ਤਾਕਤਾਂ ਦੀ ਪਛਾਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਦੇ ਹੋਏ ਇਸ ਘਟਨਾਕ੍ਰਮ ਜਾਂ ਇਸ ਤੋਂ ਪਹਿਲਾਂ ਜੇਕਰ ਕੋਈ ਘਟਨਾ ਹੋਈ ਹੈ ਤਾਂ ਉਸ ਦੀ ਜਾਂਚ ਐਨ.ਆਈ.ਏ. ਤੋਂ ਕਰਵਾਈ ਜਾਵੇ।




