18.63C Vancouver
ADS

Jul 3, 2024 6:09 PM - Connect Newsroom

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

Share On
sunil-jakhars-big-statement-on-the-matter-of-taking-oath-of-amritpal-singh
He said that Amritpal Singh can be allowed to take oath as per the law, but he is against releasing a person who defied the law from jail.(Photo: Twiter/Sunil Jakhar)

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤ ਦਰਜ ਕਰਨ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਨੂੰ ਲੈ ਕੇ ਪਹਿਲੀ ਟਿੱਪਣੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਕਾਨੂੰਨ ਮੁਤਾਬਕ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਕਾਨੂੰਨ ਦੀ ਖ਼ਿਲਾਫਤ ਕਰਨ ਵਾਲੇ ਸ਼ਖ਼ਸ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੇ ਉਹ ਖ਼ਿਲਾਫ਼ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕ ਹੈ, ਜਿਹੜੇ ਲੋਕ ਗੰਭੀਰ ਕ੍ਰਾਈਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ, ਉਨ੍ਹਾਂ ਨੂੰ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ ਜਾਵੇਗੀ।

Latest news

channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
33-year-old-woman-charged-in-connection-with-two-grass-fires-in-vernon
Punjabi

ਬੀ.ਸੀ.ਦੇ ਵੈਰਨਨ ਵਿਚ ਘਾਹ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿਚ 33 ਸਾਲ ਔਰਤ ਚਾਰਜ

ਬੀ.ਸੀ.ਦੇ ਓਕਾਨਾਗਨ ਖੇਤਰ ਦੇ ਵਰਨਨ ਟਾਊਨ ਵਿਖੇ grass fires ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਇੱਕ 33 ਸਾਲਾ ਮਹਿਲਾ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਵਰਨਨ ਨੌਰਥ ਓਕਾਨਾਗਨ ਆਰਸੀਐਮਪੀ ਮੁਤਾਬਕ, ਇਹ ਘਟਨਾਵਾਂ 4 ਅਗਸਤ ਦੀ ਦੁਪਹਿਰ ਨੂੰ ਵਾਪਰੀਆਂ ਸਨ, ਜਿੱਥੇ ਪਹਿਲੀ ਅੱਗ ਬੈਂਚ ਰੋ ਰੋਡ ਨੇੜੇ ਕਾਮਨੇਜ ਰੋਡ 'ਤੇ ਲਗਾਈ ਗਈ ਸੀ ਅਤੇ ਉਸ ਤੋਂ ਮਹਿਜ਼ 20 ਮਿੰਟ ਬਾਅਦ ਦੂਜੀ ਅੱਗ ਕਾਰਲਸਨ ਪਾਰਕ ਵਿਚ ਲੱਗੀ ਮਿਲੀ ਸੀ।
senior-man-dies-after-being-struck-by-translink-bus-in-surrey
Punjabi

ਸਰੀ ਵਿਚ ਟਰਾਂਸਲਿੰਕ ਬੱਸ ਦੀ ਲਪੇਟ ’ਚ ਆਏ ਬਜ਼ੁਰਗ ਦੀ ਹਸਪਤਾਲ ’ਚ ਮੌਤ

ਸਰੀ ਵਿਚ ਬੀਤੇ ਜੁਲਾਈ ਮਹੀਨੇ ਟਰਾਂਸਲਿੰਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 60-65 ਸਾਲਾ ਦਾ ਇਹ ਬਜ਼ੁਰਗ 11 ਜੁਲਾਈ ਦੀ ਰਾਤ ਨੂੰ ਲਗਭਗ 9:41 ਵਜੇ 128 ਸਟ੍ਰੀਟ ਅਤੇ 96 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਪੈਰਾਮੈਡਿਕਸ ਵਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਚੱਲ ਰਹੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
alberta-to-host-second-town-hall-on-ai-data-centre-plans-in-sturgeon-county
Punjabi

ਐਲਬਰਟਾ ਸਰਕਾਰ ਵੱਲੋਂ AI ਡਾਟਾ ਸੈਂਟਰ ਯੋਜਨਾ ’ਤੇ ਦੂਜੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਮੰਤਰੀ ਨੈਟ ਗਲੂਬਿਸ਼ ਸੂਬਾ ਸਰਕਾਰ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਾਟਾ ਸੈਂਟਰ ਯੋਜਨਾ 'ਤੇ ਚਰਚਾ ਕਰਨ ਲਈ ਅੱਜ ਦੂਜੀ ਟਾਊਨ ਹਾਲ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਇਹ ਮੀਟਿੰਗ ਐਡਮਿੰਟਨ ਦੇ ਉੱਤਰ ਵੱਲ ਸਥਿਤ ਸਟਰਜਨ ਕਾਉਂਟੀ ਦੇ ਕਸਬੇ ਰੈਡ ਵਾਟਰ ਵਿਖੇ ਹੋ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link