12.47C Vancouver
ADS

Mar 18, 2024 3:35 PM - The Connect News

ਸੁਨੀਲ ਜਾਖੜ ਦਾ ਦਾਅਵਾ, ਪੰਜਾਬ ’ਚ ‘ਆਪ’ ਬਦਲ ਸਕਦੀ ਹੈ ਆਪਣੇ ਉਮੀਦਵਾਰ

Share On
sunil-jakhars-claim-aap-can-change-its-candidate-in-punjab
Jakhar said that the Aam Aadmi Party has deceived the people. Only BJP can fight for the rights of people in Punjab.(Photo:Facebook/Sunil Jakhar)

ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਬਦਲੇ ਜਾ ਸਕਦੇ ਹਨ। ਇਹ ਦਾਅਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਂਗਰਸ ਅਤੇ ‘ਆਪ’ ਵਿਚਾਲੇ ਅੰਦਰੂਨੀ ਗੱਲਬਾਤ ਚੱਲ ਰਹੀ ਹੈ ਅਤੇ ਦੋਹਾਂ ਧਿਰਾਂ ਵਿਚਾਲੇ ਦਿੱਲੀ ਵਿਚ ਮੀਟਿੰਗ ਹੋਈ ਹੈ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖਾ ਦਿੱਤਾ ਹੈ। ਪੰਜਾਬ ਵਿਚ ਲੋਕਾਂ ਦੇ ਹੱਕਾਂ ਲਈ ਭਾਜਪਾ ਹੀ ਲੜ ਸਕਦੀ ਹੈ।

ਜਾਖੜ ਨੇ ਇਸ ਬਾਰੇ ਵਿਸਥਾਰ ਨਾਲ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਬੀਤੀ ਰਾਤ ਦਿੱਲੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਚਰਚਾ ਕੀਤੀ ਗਈ ਕਿ ‘ਆਪ’ ਵੱਲੋਂ ਮੈਦਾਨ ਵਿਚ ਉਤਾਰੇ ਗਏ 8 ਉਮੀਦਵਾਰਾਂ ਦੀਆਂ ਗਰਾਊਂਡ ਰਿਪੋਰਟਾਂ ਬਹੁਤੀਆਂ ਚੰਗੀਆਂ ਨਹੀਂ ਹਨ ਅਤੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ, ਅਜਿਹੇ ’ਚ ਚਿਹਰੇ ਬਦਲੇ ਜਾ ਸਕਦੇ ਹਨ।

ਗੌਰਤਲਬ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜਿਨ੍ਹਾਂ ਅੱਠ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਉਨ੍ਹਾਂ ਵਿਚ ਕਰਮਜੀਤ ਅਨਮੋਲ ਵੀ ਹਨ ਜੋ ਪੰਜਾਬੀ ਫਿਲਮਾਂ ਦੇ ਮੰਨੇ-ਪ੍ਰਮੰਨੇ ਕਲਾਕਾਰ ਅਤੇ ਮੁੱਖ ਮੰਤਰੀ ਦੇ ਕਰੀਬੀ ਹਨ।

Latest news

third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
woman-dies-after-entering-lake-ontario-at-mississauga-park
Punjabi

ਮਿਸੀਸਾਗਾ ਵਿੱਚ ਲੇਕ ਓਨਟਾਰੀਓ ਵਿੱਚ ਡਿੱਗਣ ਤੋਂ ਬਾਅਦ ਮਹਿਲਾ ਦੀ ਮੌਤ

ਮਿਸੀਸਾਗਾ ਵਿਚ ਸ਼ਨੀਵਾਰ ਰਾਤ ਜੈਕ ਡਾਰਲਿੰਗ ਮੈਮੋਰੀਅਲ ਪਾਰਕ ਵਿਖੇ ਲੇਕ ਓਨਟਾਰੀਓ ਦੇ ਪਾਣੀ ਵਿਚ ਰੁੜ੍ਹ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਵਾਪਰੀ, ਜਦੋਂ ਮਹਿਲਾ ਲੇਕ ਦੇ ਨੇੜੇ ਮੌਜੂਦ ਸੀ ਅਤੇ ਅਚਾਨਕ ਪੈਰ ਫਿਸਲਣ ਜਾਂ ਪਾਣੀ ਦੀ ਤੇਜ਼ ਲਹਿਰ ਆਉਣ ਕਾਰਨ ਆਪਣਾ ਸੰਤੁਲਨ ਖੋਹ ਕੇ ਪਾਣੀ ਦੇ ਨਾਲ ਵਹਿ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link