13.57C Vancouver
ADS

Nov 29, 2024 5:24 PM - The Canadian Press

ਸੁਪਰੀਮ ਕੋਰਟ ਨੇ ਬੀ. ਸੀ. ਦੇ ਓਪੀਔਡ ਸਬੰਧੀ ਕਾਨੂੰਨ ਨੂੰ ਰੱਖਿਆ ਬਰਕਰਾਰ

Share On
supreme-court-affirms-constitutionality-of-b-c-law-on-opioid-health-costs-recovery
The Supreme Court of Canada decision today is another step toward a potential cross-country action by governments that paid to treat patients who took the addictive drugs.(Photo: The Canadian Press)

ਕੈਨੇਡਾ ਦੀ ਸੁਪਰੀਮ ਕੋਰਟ ਨੇ ਬ੍ਰਿਟਿਸ਼ ਕੋਲੰਬੀਆ ਨੂੰ ਫੈਡਰਲ ਤੇ ਸੂਬਾ ਸਰਕਾਰਾਂ ਤਰਫੋਂ ਓਪੀਔਡ ਕਾਰਨ ਹੋਣ ਵਾਲੇ ਸਿਹਤ ਸੰਭਾਲ ਖਰਚ ਦੀ ਭਰਪਾਈ ਲਈ ਫਾਰਮਾ ਕੰਪਨੀਆਂ, ਵਿਤਰਕਾਂ ਅਤੇ ਰਿਟੇਲਰ ਖਿਲਾਫ ਮੁਕੱਦਮਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਓਪੀਔਡ ਦਵਾਈਆਂ ਦੇ ਉਤਪਾਦਕ, ਵਿਤਰਕ ਅਤੇ ਰਿਟੇਲਰ ਖਿਲਾਫ ਦੇਸ਼ ਵਿਆਪੀ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ।

ਕੰਪਨੀਆਂ ਨੇ ਸੂਬੇ ਦੇ ਓਪੀਔਡ ਨੁਕਸਾਨ ਅਤੇ ਸਿਹਤ ਦੇਖ-ਰੇਖ ਦੀ ਲਾਗਤ ਰਿਕਵਰੀ ਕਾਨੂੰਨ ਦੀ ਧਾਰਾ 11 ਖਿਲਾਫ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਸੀ ਪਰ ਸਰਵਉੱਚ ਅਦਾਲਤ ਨੇ ਕੰਪਨੀਆਂ ਦੀ ਅਪੀਲ ਨੂੰ ਰੱਦ ਕਰ ਦਿੱਤਾ।

ਬੀ.ਸੀ. ਦੇ ਓਪੀਔਡ ਨੁਕਸਾਨ ਕਾਨੂੰਨ ਦੀ ਇਹ ਧਾਰਾ ਬੀ. ਸੀ. ਨੂੰ ਫੈਡਰਲ ਸਰਕਾਰ ਜਾਂ ਕਿਸੇ ਵੀ ਅਜਿਹੇ ਸੂਬੇ ਵਲੋਂ ਓਪੀਔਡ ਪ੍ਰਦਾਤਾਵਾਂ ਤੋਂ ਨੁਕਸਾਨ ਦੀ ਭਰਪਾਈ ਲਈ ਮੁਕੱਦਮਾ ਦਾਇਰ ਕਰਨ ਦੀ ਮਨਜ਼ੂਰੀ ਦਿੰਦੀ ਹੈ, ਜਿਸ ਨੇ ਇਨ੍ਹਾਂ ਡਰੱਗਜ਼ ਕਾਰਨ ਮਰੀਜ਼ਾਂ ਦੇ ਇਲਾਜ ਲਈ ਪੈਸਾ ਖ਼ਰਚ ਕੀਤਾ ਹੋਵੇ।

Latest news

immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
poilievre-reshuffles-conservative-shadow-cabinet-jasraj-singh-hallan-moved-to-national-revenue-role
Punjabi

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।
canadian-economy-rebounds-with-0-5-gdp-growth-in-april-statistics-canada-says
Punjabi

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪ੍ਰੈਲ ਵਿੱਚ ਕੈਨੇਡਾ ਦੀ ਜੀ.ਡੀ.ਪੀ. 0.5 ਫੀਸਦੀ ਵਧੀ

ਕੈਨੇਡੀਅਨ ਅਰਥਵਿਵਸਥਾ ਨੇ ਸਾਲ 2026 ਦੀ ਪਹਿਲੀ ਤਿਮਾਹੀ ਦੀ ਮਾਮੂਲੀ ਮੰਦੀ ਨੂੰ ਪਛਾੜਦਿਆਂ ਮੁੜ ਮਜ਼ਬੂਤ ਵਾਪਸੀ ਕੀਤੀ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਅਪ੍ਰੈਲ ਮਹੀਨੇ ਦੌਰਾਨ ਦੇਸ਼ ਦੀ ਜੀ.ਡੀ.ਪੀ. ਵਿਚ 0.5 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ, ਜੋ ਜੁਲਾਈ 2025 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link